12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਾਂ ਤੋਂ ਪ੍ਰਭਾਵਿਤ ਲੋਕ ਹਰ ਸੰਭਵ ਸਹਾਇਤਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਸੰਪਰਕ ਕਰਨ-ਮੈਨੇਜਰ ਕੰਗ

ਅਜੀਤ ਡੈਸਕ 02-09-2025
ਨੰਗਲ, 1 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸੰਯੁਕਤ ਰੂਪ 'ਚ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਮਨਾਏ ਗਏ ਸ੍ਰੀ ਚੌਪਈ ਉਚਾਰਨ ਦਿਵਸ ਦੀ ਸੰਪੂਰਨਤਾ ਉਪਰੰਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵਲੋਂ ਦੂਰ ਦੁਰਾਡਿਓਾ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਮਹਾਨ ਦਿਵਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਦੂਰੋਂ ਦੁਰਾਡਿਓਾ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀਆਂ ਭਰੀਆਂ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਧਾਰਮਿਕ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ ਜਾਣ, ਤਾਂ ਜੋ ਅਜੋਕੀ ਨੌਜਵਾਨ ਪੀੜ ੀ ਨੂੰ ਗੁਰੂ ਸਾਹਿਬਾਨ ਦੇ ਮਹਾਨ ਫਲਸਫੇ ਤੋਂ ਜਾਣੂੰ ਕਰਵਾ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ | ਪਿਛਲੇ ਦਿਨਾਂ ਦੌਰਾਨ ਬਰਸਾਤੀ ਪਾਣੀ ਨਾਲ ਇਲਾਕੇ ਅੰਦਰ ਹੜ੍ਹ ਾਂ ਤੋਂ ਪ੍ਰਭਾਵਿਤ ਲੋਕ ਤਖ਼ਤ ਸ੍ਰੀ ਕੇਸਗੜ ੍ਹ ਸਾਹਿਬ ਤੇ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਸੰਪਰਕ ਕਰਨ, ਜਿਥੇ ਸ਼੍ਰੋਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ, ਜਿਵੇਂ ਕਿ ਰਿਹਾਇਸ਼, ਲੰਗਰ ਤੇ ਬਸਤਰਾਂ ਤੋਂ ਇਲਾਵਾ ਜ਼ਰੂਰੀ ਦਵਾਈਆਂ ਆਦਿ ਸ਼ਾਮਿਲ ਹਨ | ਉੁਨ੍ਹਾਂ ਕਿਹਾ ਕਿ ਇਸ ਕੁੁਦਰਤੀ ਆਫਤ 'ਚ ਫਸੇ ਲੋਕਾਂ ਦੀ ਮੱਦਦ ਲਈ ਇਕਜੁੱਟਤਾ ਨਾਲ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਸਖਵੀਰ ਸਿੰਘ ਜਿੰਦਬੜੀ, ਜਗਨੰਦਨ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਨਾ ਹੋਣ ਕਾਰਨ ਮੀਰਾਂਪੁਰ ਚੋਅ ਨਾਲ ਲੱਗਦੇ ਪਿੰਡਾਂ ਦੇ ਖੇਤਾਂ 'ਚ ਪਾਣੀ ਭਰਿਆ <br/> ਅਗਲੀ ਖ਼ਬਰ ਗਾਜੀਪੁਰ ਕੋਲ ਭਾਖੜਾ ਨਹਿਰ 'ਚ ਪਿਆ ਕਰੀਬ 70 ਫੁੱਟ ਪਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।