17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਅੱਖਾ ਦਾ ਮੁਫ਼ਤ ਚੈੱਕਅਪ ਤੇ ਆਪਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 23-09-2025
ਮੋਰਿੰਡਾ, 22 ਸਤੰਬਰ (ਤਰਲੋਚਨ ਸਿੰਘ ਕੰਗ)-ਯੂਥ ਵੈੱਲਫੇਅਰ ਕਲੱਬ ਮੋਰਿੰਡਾ ਵਲੋਂ ਸ੍ਰੀ ਰਾਮ ਭਵਨ ਮੋਰਿੰਡਾ ਵਿਖੇ 40ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਆਪਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਗਰੇਵਾਲ ਆਈ ਇੰਸਟੀਚਿਊਟ ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵਲੋਂ ਲਗਪਗ 150 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਲੋਂ 60 ਮਰੀਜ਼ਾਂ ਨੂੰ ਲੈਂਜ਼ ਪਾਉਣ ਲਈ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਚੇਅਰਮੈਨ ਜੋਗਿੰਦਰ ਸਿੰਘ ਬਾਵਾ, ਸਕੱਤਰ ਕਾਮਰੇਡ ਕਾਕਾ ਰਾਮ ਅਤੇ ਰਵਿੰਦਰ ਸਿੰਘ ਰਵੀ ਨੇ ਦੱਸਿਆ ਕਿ ਕਲੱਬ ਪ੍ਰਧਾਨ ਵਿਜੇ ਅਗਨੀਹੋਤਰੀ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦਾ ਉਦਘਾਟਨ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਕਾਂਗਰਸ ਖਰੜ੍ਹ ਵਲੋਂ ਕੀਤਾ ਗਿਆ | ਕੈਂਪ ਦੌਰਾਨ ਵਿਜੇ ਸ਼ਰਮਾ ਟਿੰਕੂ ਵਲੋਂ ਕਲੱਬ ਦੁਆਰਾ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਡਾ. ਨਿਰਮਲ ਧੀਮਾਨ, ਅਵਤਾਰ ਸਿੰਘ ਰੀਹਲ, ਪਵਨ ਧੀਮਾਨ ਸਾਬਕਾ ਕੌਂਸਲਰ, ਗਿਆਨੀ ਚਰਨਜੀਤ ਸਿੰਘ ਕਲਸੀ, ਮੋਹਨ ਲਾਲ ਮੋਰਿੰਡਾ, ਰਵਿੰਦਰ ਸਿੰਘ ਰਵੀ, ਸੂਬੇਦਾਰ ਮੇਵਾਰ ਸਿੰਘ ਕਲਾਰਾਂ, ਇੰਦਰਜੀਤ ਸਿੰਘ ਖਰਬੰਦਾ, ਗੁਰਦੇਵ ਸਿੰਘ, ਕੌਂਸਲਰ ਰਕੇਸ਼ ਕੁਮਾਰ ਬੱਗਾ, ਮਾ. ਹਾਕਮ ਸਿੰਘ, ਜਗਦੀਸ਼ ਕੁਮਾਰ ਵਰਮਾ, ਪਰਮਜੀਤ ਪੰਮੀ, ਦਿਨੇਸ਼ ਜਿੰਦਲ, ਸਤੀਸ਼ ਸ਼ਰਮਾ, ਸੁਰਿੰਦਰ ਕੈਰੋਂ, ਇੰਦਰਜੀਤ ਸਿੰਘ, ਅਮਰੀਕ ਸਿੰਘ, ਅਜੇ ਸ਼ਰਮਾ ਤੇ ਗੁਰਚਰਨ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਏ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।