17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਏ

ਅਜੀਤ ਡੈਸਕ 23-09-2025
ਸੁਖਸਾਲ, 22 ਸਤੰਬਰ (ਧਰਮ ਪਾਲ)-ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਵੀ. ਓ. ਡਾਕਟਰ ਪ੍ਰਵੀਨ ਅਗਰਵਾਲ ਦੇ ਆਦੇਸ਼ਾਂ ਤੇ ਵੈਟਨਰੀ ਅਫ਼ਸਰ ਡਾ. ਰਮਨਦੀਪ ਅਤੇ ਸੀਨੀਅਰ ਵੈਟਨਰੀ ਇੰਸਪੈਕਟਰ ਅਮਰੀਕ ਸਿੰਘ ਛੇਤਰਾ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡ ਬੇਲਾ ਧਿਆਨੀ ਤੇ ਵੱਖ-ਵੱਖ ਇਲਾਕਿਆਂ ਵਿਚ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਉਨ੍ਹਾਂ ਪਸ਼ੂ ਪਾਲਕਾਂ ਨੂੰ ਮਿਨਰਲ ਮਿਕਸਚਰ, ਜੂਆਂ, ਚਿਚੜਾਂ ਆਦਿ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਗਲਘੋਟੂ, ਮੂੰਹ ਖੁਰ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਰਪੰਚ ਰਾਮ ਸਿੰਘ, ਜੀਤ ਰਾਮ ਮੈਹਰ, ਅਵਤਾਰ ਸਿੰਘ ਫ਼ੌਜੀ, ਰਾਕੇਸ਼ ਕੁਮਾਰ, ਮਨਜੀਤ ਸਿੰਘ, ਪਵਨ ਕੁਮਾਰ, ਗਿਰਧਾਰੀ ਲਾਲ, ਮੋਹਿੰਦਰ ਸਿੰਘ ਤੇ ਬਲਰਾਜ ਚੰਦ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਤਲਵਾੜਾ 'ਚ ਖ਼ੁਸ਼ੀ ਦੇ ਮਹੱਤਵ ਬਾਰੇ ਸਮਾਗਮ ਕਰਵਾਇਆ ਅਗਲੀ ਖ਼ਬਰ ਅੱਖਾ ਦਾ ਮੁਫ਼ਤ ਚੈੱਕਅਪ ਤੇ ਆਪਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।