16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਕਿਯੂ ਰਾਜੇਵਾਲ ਵਲੋਂ ਹੜ੍ਹ ਪੀੜਤਾਂ ਲਈ ਤੂੜੀ ਦੇ ਟਰੱਕ ਰਵਾਨਾ <br/>

ਅਜੀਤ ਡੈਸਕ 25-09-2025
ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਅਨਾਜ ਮੰਡੀ ਮੋਰਿੰਡਾ ਤੋਂ ਮੋਰਿੰਡਾ ਇਲਾਕੇ ਦੇ ਕਿਸਾਨਾਂ ਤੋਂ ਤੂੜੀ ਇਕੱਠੀ ਕਰਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਟਰੱਕਾਂ ਰਾਹੀਂ ਹੜ ਪੀੜਤ ਇਲਾਕੇ ਡੇਰਾ ਬਾਬਾ ਨਾਨਕ ਨੂੰ ਰਵਾਨਾ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਭੰਗੂ ਨੇ ਦੱਸਿਆ ਕਿ ਬੀ.ਕੇ.ਯੂ. ਰਾਜੇਵਾਲ ਵਲੋਂ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਦੋ ਟਰੱਕ ਤੂੜੀ ਦੇ ਭਰ ਕੇ ਰਵਾਨਾ ਕੀਤੇ ਜਾ ਰਹੇ ਹਨ ਅਤੇ ਲੋੜ ਮੁਤਾਬਿਕ ਹੜ ਪੀੜਤ ਇਲਾਕੇ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ | ਇਸ ਮੌਕੇ ਉਹਨਾਂ ਦੇ ਨਾਲ ਹਰਬੰਸ ਸਿੰਘ ਦਤਾਰਪੁਰ, ਬਹਾਦਰ ਸਿੰਘ ਢੰਗਰਾਲੀ, ਸੁਦੇਸ਼ ਕੁਮਾਰ ਮੁੰਧੋਂ ਤੇ ਹੋਰ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਖ਼ੂਨਦਾਨ ਕੈਂਪ 28 ਨੂੰ ਅਗਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।