07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੈਂਟਰ ਭਲਿਆਣ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 19-10-2025
ਬੇਲਾ, 18 ਅਕਤੂਬਰ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਨਿਹੰਗ ਦੇ ਖੇਡ ਮੈਦਾਨ ਵਿਚ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਯੋਜਨ ਕੀਤਾ ਗਿਆ | ਇਸ ਮੁਕਾਬਲੇ ਵਿਚ ਸੈਂਟਰ ਭਲਿਆਣ ਦੇ ਵਿਦਿਆਰਥੀਆਂ ਨੇ ਸੈਂਟਰ ਹੈੱਡ ਟੀਚਰ ਕਮਲਜੀਤ ਕੌਰ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਕਈ ਇਨਾਮ ਆਪਣੇ ਨਾਮ ਕੀਤੇ | ਸਕੂਲ ਅਧਿਆਪਕ ਐਮ.ਪੀ. ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੈਂਟਰ ਭਲਿਆਣ ਦੇ ਖਿਡਾਰੀਆਂ ਨੇ ਕਬੱਡੀ ਮੁੰਡੇ ਨੈਸ਼ਨਲ ਸਟਾਈਲ ਵਿਚ ਪਹਿਲਾ ਸਥਾਨ, ਕਬੱਡੀ ਕੁੜੀਆਂ ਵਿਚ ਪਹਿਲਾ ਸਥਾਨ, ਹਾਕੀ ਮੁੰਡੇ ਵਿਚ ਪਹਿਲਾ ਸਥਾਨ, ਰੱਸਾਕਸ਼ੀ ਵਿਚ ਦੂਜਾ ਸਥਾਨ, ਕੁਸ਼ਤੀ 30 ਕਿੱਲੋ ਵਰਗ ਅਤੇ 32 ਕਿੱਲੋ ਵਰਗ ਵਿਚ ਪਹਿਲਾ ਸਥਾਨ, 600 ਮੀਟਰ ਦੌੜ ਵਿਚ ਪਹਿਲਾ ਸਥਾਨ, ਲੰਬੀ ਛਾਲ ਕੁੜੀਆਂ ਵਿਚ ਪਹਿਲਾ ਸਥਾਨ, 100 ਮੀਟਰ ਅਤੇ 200 ਮੀਟਰ ਦੌੜ ਕੁੜੀਆਂ ਵਿਚ ਪਹਿਲਾ ਸਥਾਨ, ਤੇ ਗੋਲਾ ਸੁੱਟਣ (ਮੁੰਡੇ) ਵਿਚ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਖੇਡਾਂ ਦੀ ਸਫਲਤਾ ਵਿਚ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ ਤੇ ਸਰਬਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸੈਂਟਰ ਹੈੱਡ ਟੀਚਰ ਕਮਲਜੀਤ ਕੌਰ ਨੇ ਵਿਦਿਆਰਥੀਆਂ ਤੇ ਗਾਈਡ ਅਧਿਆਪਕਾਂ ਨੂੰ ਵਧਾਈਆਂ ਦਿੰਦਿਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਹੋਰ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਬਿਲਡਿੰਗ ਉਸਾਰੀ ਮਜ਼ਦੂਰ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/> ਅਗਲੀ ਖ਼ਬਰ ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਦੀਵਾਲੀ ਮੇਲਾ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।