07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਰਸਾ ਨੰਗਲ 'ਚ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 19-10-2025
ਭਰਤਗੜ੍ਹ, 18 ਅਕਤੂਬਰ (ਜਸਬੀਰ ਸਿੰਘ ਬਾਵਾ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ, ਸ਼੍ਰੋ. ਗੁ. ਪ੍ਰੰ. ਕਮੇਟੀ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਸਹਾ. ਡਾਇਰੈਕਟਰ ਬੀਬੀ ਸਤਵੰਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੀ ਰਹਿਨੁਮਾਈ 'ਚ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ 'ਚ ਅੱਜ ਸਤਿਗੁਰੂ ਬੰਦੀਛੋੜ ਹੈ, ਜੀਵਨ ਮੁਕਤਿ ਕਰੈ ਓਡੀਣਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਪਿ੍ੰ. ਸਰਬਜੀਤ ਸਿੰਘ ਦੀ ਅਗਵਾਈ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੀ ਬਾਣੀ ਦੇ ਜਾਪ ਕੀਤੇ, ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੁਰਬਾਣੀ ਕੀਰਤਨ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਪਿ੍ੰ. ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦੇ ਇਤਿਹਾਸ ਬਾਰੇ ਜਾਗਰੂਕ ਕਰਦਿਆਂ ਸਿੱਖੀ ਦੇ ਗੌਰਵਮਈ ਇਤਿਹਾਸ ਨਾਲ ਜੁੜਨ ਦਾ ਸੁਨੇਹਾ ਦਿੱਤਾ | ਇਸ ਮੌਕੇ ਸਮੂਹ ਅਧਿਆਪਕ, ਅਧਿਆਪਕਾਵਾਂ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਇਕੱਤਰਤਾ <br/> ਅਗਲੀ ਖ਼ਬਰ ਬਿਲਡਿੰਗ ਉਸਾਰੀ ਮਜ਼ਦੂਰ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।