07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਇਕੱਤਰਤਾ <br/>

ਅਜੀਤ ਡੈਸਕ 19-10-2025
ਮੋਰਿੰਡਾ, 18 ਅਕਤੂਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਕਰਨੈਲ ਸਿੰਘ ਡੂਮਛੇੜੀ ਅਤੇ ਮਹਿੰਦਰ ਸਿੰਘ ਰੌਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰੰਤਰ ਕੀਤੀ ਜਾਵੇ | ਬੌਣੇ ਵਾਇਰਸ ਵਾਲੇ ਖੇਤਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ | ਜਥੇਬੰਦੀ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਲਿਆਂਦਾ ਜਾਵੇ | ਜੇਕਰ ਕਿਸੇ ਵੀ ਕਿਸਾਨ ਵੀਰ ਨੂੰ ਕੋਈ ਦਿੱਕਤ ਆਉਂਦੀ ਹੈ, ਤਾਂ ਉਹ ਜਥੇਬੰਦੀ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਜੋ ਗੁੱਜਰ ਭਾਈਚਾਰੇ ਦੀਆਂ ਮੱਝਾਂ ਖੇਤਾਂ ਅਤੇ ਸੜਕਾਂ ਕਿਨਾਰੇ ਲੱਗੇ ਦਰਖਤਾਂ ਦਾ ਨੁਕਸਾਨ ਕਰਦੇ ਹਨ, ਉਨ੍ਹਾਂ ਨੂੰ ਵੀ ਨੱਥ ਪਾਈ ਜਾਵੇ | ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਾਈ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਲੁਠੇੜੀ, ਜਗਤਾਰ ਸਿੰਘ, ਨਛੱਤਰ ਸਿੰਘ ਖੈਰਪੁਰ, ਸੁਖਜੀਤ ਸਿੰਘ ਕੋਟਲੀ, ਹਰਵਿੰਦਰ ਸਿੰਘ, ਸ਼ਮਸ਼ੇਰ ਸਿੰਘ ਸੰਗਤਪੁਰਾ, ਕੁਲਵਿੰਦਰ ਸਿੰਘ ਧਨੌਰੀ, ਬਲਜੀਤ ਸਿੰਘ ਦੁੱਮਣਾ, ਚਰਨ ਸਿੰਘ ਮੋਰਿੰਡਾ, ਨਿਰਮਲ ਮੋਰਿੰਡਾ, ਸੰਤੋਖ ਸਿੰਘ ਕਲਹੇੜੀ, ਗੁਰਦੀਪ ਸਿੰਘ ਰਸੂਲਪੁਰ, ਅਜੈਬ ਸਿੰਘ ਚੱਕਲਾਂ, ਰਣਧੀਰ ਸਿੰਘ ਕਾਈਨੌਰ, ਕੇਵਲ ਸਿੰਘ ਓਇੰਦ, ਸਵਰਨ ਸਿੰਘ, ਨੰਬਰਦਾਰ ਰਣਧੀਰ ਸਿੰਘ ਮਾਜਰੀ ਵਿੱਤ ਸਕੱਤਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਜੀ.ਐਸ. ਖ਼ਾਲਸਾ ਸੀ: ਸੈ: ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਕੀਤਾ ਪ੍ਰਣ <... ਅਗਲੀ ਖ਼ਬਰ ਸਰਸਾ ਨੰਗਲ 'ਚ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।