06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਭਾਈਚਾਰੇ ਤੇ ਸਦਭਾਵਨਾ ਦੀ ਪ੍ਰਤੀਕ- ਵਿਧਾਇਕ ਦਿਨੇਸ਼ ਚੱਢਾ

ਅਜੀਤ ਡੈਸਕ 20-10-2025
ਨੂਰਪੁਰ ਬੇਦੀ, 19 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੇ ਪਵਿੱਤਰ ਮੌਕੇ 'ਤੇ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਹਾਰਦਿਕ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਵਿਧਾਇਕ ਚੱਢਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੀਵਾਲੀ ਉਹ ਤਿਉਹਾਰ ਹੈ ਜੋ ਵੱਖ-ਵੱਖ ਧਰਮਾਂ ਤੇ ਸੰਪਰਦਾਵਾਂ ਦੇ ਲੋਕਾਂ ਵਿਚ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ | ਇਹ ਤਿਉਹਾਰ ਸਾਨੂੰ ਸਚਾਈ, ਨੈਤਿਕਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਦੀਵਾਲੀ ਦੇ ਅਸਲ ਸੰਦੇਸ਼ ਨੂੰ ਸਮਝਦਿਆਂ ਮਹਾਨ ਹਸਤੀਆਂ ਦੇ ਜੀਵਨ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ ਅਤੇ ਮਾਨਵਤਾ ਦੀ ਸੇਵਾ ਦੇ ਨੇਕ ਰਸਤੇ 'ਤੇ ਅੱਗੇ ਵਧਣਾ ਚਾਹੀਦਾ ਹੈ | ਵਿਧਾਇਕ ਚੱਢਾ ਨੇ ਕਿਹਾ ਕਿ ਇਹ ਤਿਉਹਾਰ ਹਰ ਇੱਕ ਦੇ ਜੀਵਨ ਵਿਚ ਖ਼ੁਸ਼ੀਆਂ, ਤੰਦਰੁਸਤੀ ਤੇ ਚੜ੍ਹਦੀ ਕਲਾ ਲਿਆਵੇ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚੱਕ ਕਰਮਾਂ ਵਿਖੇ ਵਿੱਦਿਅਕ ਮੇਲਾ ਲਗਾਇਆ <br/> ਅਗਲੀ ਖ਼ਬਰ ਅਕਾਲ ਪੁਰਖ ਕੀ ਫ਼ੌਜ ਗੱਤਕਾ ਕਲੱਬ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰ 'ਤੇ ਚਮਕਾਇਆ ਨਾਂਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।