26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਰੋਪੜ ਦੀ ਨੰਨ੍ਹੀ ਪਰੀ ਕੋਹਿਨੂਰ ਕੌਰ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ <br/>

ਅਜੀਤ ਡੈਸਕ 03-11-2025
ਰੂਪਨਗਰ, 2 ਨਵੰਬਰ (ਸਤਨਾਮ ਸਿੰਘ ਸੱਤੀ)-ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੀ ਚੌਥੀ ਜਮਾਤ ਦੀ 9 ਸਾਲਾ ਵਿਦਿਆਰਥਣ ਕੋਹਿਨੂਰ ਕੌਰ ਨੇ ਆਪਣੀ ਕਾਬਲੀਅਤ ਤੇ ਹੌਸਲੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 45ਵੀਆਂ ਪੰਜਾਬ ਰਾਜ ਅੰਤਰ-ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2025-26 ਦੇ ਕਰਾਟੇ ਮੁਕਾਬਲਿਆਂ ਦੇ +34 ਕਿ. ਗ੍ਰਾ. ਭਾਰ ਵਰਗ 'ਚ ਸੋਨੇ ਦਾ ਤਗ਼ਮਾ ਜਿੱਤ ਕੇ ਰੂਪਨਗਰ ਦਾ ਨਾਂਅ ਰੌਸ਼ਨ ਕੀਤਾ ਹੈ | ਕੋਹਿਨੂਰ ਦੀ ਇਸ ਉਪਲਬਧੀ ਨੇ ਨਾ ਸਿਰਫ਼ ਉਸ ਦੇ ਸਕੂਲ, ਮਾਪਿਆਂ ਤੇ ਜ਼ਿਲੇ੍ਹ ਦਾ ਮਾਣ ਵਧਾਇਆ ਹੈ, ਸਗੋਂ ਹੋਰ ਨੰਨ੍ਹੇ ਖਿਡਾਰੀਆਂ ਲਈ ਪ੍ਰੇਰਣਾਦਾਇਕ ਉਦਾਹਰਣ ਵੀ ਸਥਾਪਿਤ ਕੀਤੀ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ (ਐੱਸ. ਈ.), ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੰਜਨਾ ਕਟਿਆਲ (ਪ੍ਰਾਇਮਰੀ), ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ ਅਤੇ ਕਨਵੀਨਰ ਜਰਨੈਲ ਸਿੰਘ ਨਿੱਕੂਵਾਲ ਨੇ ਕੋਹਿਨੂਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਰਾਟੇ ਕੋਚ ਅਤੁਲ ਸ਼ਰਮਾ, ਗੁਰਪ੍ਰੀਤ ਸਿੰਘ (ਚੇਅਰਮੈਨ, ਕੌਰ ਵੈੱਲਫੇਅਰ ਫਾਊਾਡੇਸ਼ਨ), ਸਤਨਾਮ ਸਿੰਘ (ਪ੍ਰਧਾਨ, ਕਰਾਟੇ ਐਸੋਸੀਏਸ਼ਨ), ਸੰਦੀਪ ਕੁਮਾਰ (ਸਕੱਤਰ), ਉਪ-ਕਨਵੀਨਰ ਦਵਿੰਦਰ ਸਿੰਘ ਤੇ ਸਟੇਟ ਐਵਾਰਡੀ ਜਸਵਿੰਦਰ ਸਿੰਘ ਲਾਡੀ ਅਬਿਆਣਾ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡੇਂਗੂ/ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਭਗਤ ਨਾਮਦੇਵ ਜੀ ਦਾ 755ਵਾਂ ਜਨਮ ਦਿਹਾੜਾ ਸ਼ਰਧਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।