26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਉੱਪਰਲਾ ਅਸਮਾਨ ਪੁਰ ਵਿਖੇ ਪ੍ਰਭਾਤ ਫੇਰੀ ਕੱਢੀ <br/>

ਅਜੀਤ ਡੈਸਕ 03-11-2025
ਨੂਰਪੁਰ ਬੇਦੀ, 2 ਨਵੰਬਰ (ਵਿੰਦਰਪਾਲ ਝਾਂਡੀਆਂ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਉੱਪਰਲਾ ਅਸਮਾਨ ਪੁਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਸ਼ਰਧਾ ਨਾਲ ਰੋਜ਼ਾਨਾ ਜਾਰੀ ਹਨ | ਜਿਸ ਤਹਿਤ ਸੰਗਤਾਂ ਵਲੋਂ ਅੰਮਿ੍ਤ ਵੇਲੇ ਪ੍ਰਭਾਤ ਫੇਰੀ ਕੱਢੀ ਗਈ | ਇਸ ਦੌਰਾਨ ਗੁਰੂ ਘਰ ਦੀਆਂ ਸੰਗਤਾਂ ਵਲੋਂ ਅੰਮਿ੍ਤ ਵੇਲੇ ਇਕੱਤਰ ਹੋ ਕੇ 'ਵਾਹਿਗੁਰੂ' ਦੇ ਸਿਮਰਨ ਨਾਲ ਪਿੰਡ ਦੀਆਂ ਸਾਰੀਆਂ ਗਲੀਆਂ ਤੇ ਰਾਹਾਂ ਗੁਰਬਾਣੀ ਨਾਲ ਗੂੰਜ ਰਹੀ ਸਨ | ਇਹ ਪ੍ਰਭਾਤ ਫੇਰੀਆਂ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਈ | ਪਿੰਡ 'ਚ ਸੰਗਤਾਂ ਨੇ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਤੇ ਸ੍ਰੀ ਗੁਰੂ ਸਾਹਿਬ ਜੀ ਦੀ ਬਾਣੀ ਦੇ ਅਰਥ ਸੁਣ ਕੇ ਮਨ ਨੂੰ ਪ੍ਰਸੰਨ ਕੀਤਾ | ਇਸ ਮੌਕੇ ਨੰਬਰਦਾਰ ਸੁੱਚਾ ਸਿੰਘ, ਸੁਰਿੰਦਰ ਸਿੰਘ ਫ਼ੌਜੀ, ਜਤਿੰਦਰ ਸਿੰਘ, ਮੇਜਰ ਸਿੰਘ, ਰਚਨ ਸਿੰਘ , ਬਾਬਾ ਰਵਿੰਦਰ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਕੁਲਵਿੰਦਰ ਸਿੰਘ, ਮੋਹਨ ਸਿੰਘ, ਭਾਗ ਸਿੰਘ, ਸੇਵਾ ਸਿੰਘ ਆਦਿ ਵਲੋਂ ਸੰਗਤਾਂ ਦੇ ਸਵਾਗਤ ਲਈ ਸ਼ਰਧਾ ਨਾਲ ਸਮੁੱਚੇ ਪ੍ਰਬੰਧ ਕੀਤੇ ਹੋਏ ਸਨ | ਪ੍ਰਭਾਤ ਫੇਰੀ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਤੱਕ ਪ੍ਰਭਾਤ ਫੇਰੀਆਂ ਜਾਰੀ ਰਹਿਣਗੀਆਂ ਤੇ ਪ੍ਰਕਾਸ਼ ਪੁਰਬ ਮੌਕੇ 'ਤੇ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਅੰਮਿ੍ਤ ਦਿਓਲ ਫਾਊਾਡੇਸ਼ਨ ਵਲੋਂ ਐਸ. ਡੀ. ਸਕੂਲ 'ਚ ਵੰਡੇ ਬੂਟ <br/> ਅਗਲੀ ਖ਼ਬਰ ਸਰਕਾਰੀ ਕਾਲਜ ਰੂਪਨਗਰ ਦੇ ਤਿੰਨ ਪੁਰਾਣੇ ਵਿਦਿਆਰਥੀਆਂ ਵਲੋਂ ਲਾਇਬਰੇਰੀ ਨੂੰ ਸੈਂਕੜੇ ਕਿਤਾਬਾਂ ਦਾ ਖ਼ਜ਼ਾਨਾ ਭੇਟ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।