09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਤੇ ਸਟਾਫ਼ ਮੈਂਬਰ | <br/> 04-11-2025
ਮੋਰਿੰਡਾ, 3 ਨਵੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਯੂਥ ਕਲਚਰਲ ਕੋਆਰਡੀਨੇਟਰ ਪ੍ਰੋ. ਦਿਵਿਆ ਸ਼ਰਮਾ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ੍ਹ-ਸ੍ਰੀ ਫ਼ਤਿਹਗੜ੍ਹ ਸਾਹਿਬ ਜ਼ੋਨ ਦੇ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰੋ. ਦਿਵਿਆ ਸ਼ਰਮਾ ਨੇ ਦੱਸਿਆ ਕਿ ਗੁੱਡੀਆਂ ਪਟੋਲੇ 'ਚ ਪਹਿਲਾ, ਪਹਿਰਾਵਾ ਪ੍ਰਦਰਸ਼ਨੀ ਤੇ ਕਢਾਈ 'ਚ ਦੂਜਾ ਸਥਾਨ, ਗੀਤ, ਰਵਾਇਤੀ ਲੋਕ ਗੀਤ, ਇੰਨੂ ਬਣਾਉਣਾ, ਖਿੱਦੋ ਬਣਾਉਣਾ ਤੇ ਪਰਾਂਦਾ 'ਚ ਤੀਸਰਾ ਸਥਾਨ ਹਾਸਿਲ ਕੀਤਾ |

ਪਿਛਲੀ ਖ਼ਬਰ ਭੂਰੜੇ ਵਿਖੇ 7ਵਾਂ ਕਬੱਡੀ ਕੱਪ 8 ਨੂੰ , ਯੋਗਰਾਜ ਸਿੰਘ ਨੇ ਜਾਰੀ ਕੀਤਾ ਪੋਸਟਰ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।