08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਅਜੀਤ ਡੈਸਕ 04-11-2025
ਪੁਰਖਾਲੀ, 3 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੇਕਵਾਲਾ ਵਿਖੇ ਪਹਿਲਾ ਸ਼ੱੁਧ ਉਚਾਰਨ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ, ਜਿਸ ਵਿਚ ਲਗਪਗ 80 ਦੇ ਕਰੀਬ ਦੂਰੋਂ ਨੇੜਿਓਾ ਚੱਲ ਕੇ ਆਏ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਗਿਆਨੀ ਜਗਜੀਤ ਸਿੰਘ ਦਮਦਮੀ ਟਕਸਾਲ ਤੇ ਉਨ੍ਹਾਂ ਦੇ ਨਾਲ ਆਏ ਸਿੰਘਾਂ ਨੇ ਬੱਚਿਆ ਤੋਂ ਗੁਰਬਾਣੀ ਤੇ ਸਿੱਖ ਇਤਿਹਾਸ ਸੰਬੰਧੀ ਸਵਾਲ ਜਵਾਬ ਪੁੱਛੇ ਗਏ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਕਮੇਟੀ ਪ੍ਰਧਾਨ ਪਰਮਜੀਤ ਸਿੰਘ, ਤਜਿੰਦਰ ਸਿੰਘ ਖਾਲਸਾ, ਸਰਪੰਚ ਰਜਿੰਦਰ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਅਮਨਦੀਪ ਸਿੰਘ, ਰਜਿੰਦਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ ਵਿੱਕੀ, ਗੁਰਿੰਦਰ ਸਿੰਘ, ਸੁਖਦੇਵ ਸਿੰਘ, ਮਨਜਿੰਦਰ ਸਿੰਘ ਤੇ ਹੋਰ ਪਤਵੰਤੇ ਸੱਜਣ ਸਨ |

ਪਿਛਲੀ ਖ਼ਬਰ ਪੇਸ਼ੇ ਵਜੋਂ ਬੀ. ਏ. ਐਮ. ਐਸ. ਡਾਕਟਰ ਹਨ ਸ਼ੋ੍ਰਮਣੀ ਕਮੇਟੀ ਦੇ ਲਗਾਤਾਰ ਦੂਜੀ ਵਾਰ ਬਣੇ ਅੰਤਰਿੰਗ ਕਮੇਟੀ ਦੇ ਮੈਂਬਰ ਦਲਜ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਹੈਂਡਬਾਲ ਕਲੱਬ ਮੋਰਿੰਡਾ ਵਲੋਂ ਤਿੰਨ ਦਿਨਾਂ ਟੂਰਨਾਮੈਂਟ 7 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।