07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ- ਡੀ. ਸੀ. <br/>

ਅਜੀਤ ਡੈਸਕ 06-11-2025
ਰੂਪਨਗਰ, 5 ਨਵੰਬਰ (ਸਤਨਾਮ ਸਿੰਘ ਸੱਤੀ)-ਨੌਵੇਂ ਪਾਤਸ਼ਾਹ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ 'ਤੇ ਜਾਰੀ ਹਨ | ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਸਮਾਗਮ ਸ਼ਰਧਾ, ਗੁਰਮਤ ਮਰਿਆਦਾ ਅਤੇ ਸਤਿਕਾਰ ਨਾਲ ਮਨਾਏ ਜਾਣਗੇ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਸਮਾਗਮ 25 ਨਵੰਬਰ ਤੱਕ ਜਾਰੀ ਰਹਿਣਗੇ ਤੇ ਇਨ੍ਹਾਂ ਦੌਰਾਨ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, ਭਾਈ ਜੈਤਾ ਜੀ ਅਤੇ ਭਾਈ ਲੱਖੀ ਸ਼ਾਹ ਵਣਜਾਰੇ ਦੀ ਬੇਮਿਸਾਲ ਸ਼ਹਾਦਤ ਨੂੰ ਵੀ ਸ਼ਰਧਾ ਨਾਲ ਯਾਦ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿਚ ਵਿਲੱਖਣ ਮਿਸਾਲ ਹੈ ਅਤੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੇ ਫਲਸਫੇ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਗਏ ਹਨ | ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਹਰ ਜਿੰਮੇਵਾਰੀ ਸ਼ਰਧਾ ਤੇ ਤਨਦੇਹੀ ਨਾਲ ਨਿਭਾਈ ਜਾਵੇ, ਕਿਉਂਕਿ ਇਹ ਸਾਰੇ ਪੰਜਾਬ ਵਾਸੀਆਂ ਲਈ ਸਨਮਾਨ ਦਾ ਮੌਕਾ ਹੈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਭਿਮੰਨਿਊ ਮਲਿਕ, ਐੱਸ.ਪੀ. ਅਰਵਿੰਦ ਮੀਨਾ, ਐਸ.ਡੀ.ਐਮ. ਜਸਪ੍ਰੀਤ ਸਿੰਘ, ਸਚਿਨ ਪਾਠਕ, ਡਾ. ਸੰਜੀਵ ਕੁਮਾਰ, ਅਮਰੀਕ ਸਿੰਘ ਸਿੱਧੂ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਜਾਗਰਣ ਦੇ ਮੱਦੇਨਜ਼ਰ ਕੱਢੀ ਸ੍ਰੀ ਖਾਟੂ ਸ਼ਾਮ ਸਾਲਾਸਰ ਬਾਲਾ ਦੀ ਰਥ ਯਾਤਰਾ <br/> ਅਗਲੀ ਖ਼ਬਰ ਮਨਿੰਦਰ ਸਿੰਘ ਮਾਨਖੇੜੀ ਨੂੰ ਸਦਮਾ, ਦਾਦੇ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।