07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਭਾਜਪਾ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫ਼ੂਕ ਦੇ ਕੀਤਾ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 06-11-2025
ਨੂਰਪੁਰ ਬੇਦੀ, 5 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ ਵਲੋਂ ਪਿੰਡ ਕੱਟਾ ਵਿਖੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੁਤਲਾ ਫ਼ੂਕ ਦੇ ਮੁਜ਼ਾਹਰਾ ਕੀਤਾ ਗਿਆ | ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਸਮੂਹ ਵਰਕਰਾਂ ਨੇ ਵੜਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਦੀ ਨਿਖੇਧੀ ਕੀਤੀ | ਲਾਲਪੁਰਾ ਨੇ ਕਿਹਾ ਕਿ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਵਾਰੇ ਰਾਜਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਕਾਰਨ ਪੂਰੇ ਭਾਈਚਾਰੇ 'ਚ ਰੋਸ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਬੂਟਾ ਸਿੰਘ ਦਾ ਅਪਮਾਨ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਭਾਈਚਾਰੇ ਦਾ ਅਪਮਾਨ ਹੈ, ਜਿਸ ਨੂੰ ਭਾਜਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਬੈਠੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਾਂਗਰਸ ਦੇ ਹੋਰ ਆਗੂ ਮੂੰਹ ਵਿਚ ਘੁੰਗਣੀਆਂ ਪਾ ਕੇ ਆਪਣੇ ਭਾਈਚਾਰੇ ਦੀ ਇੱਜ਼ਤ ਤਾਰ-ਤਾਰ ਹੁੰਦੀ ਦੇਖ ਰਹੇ ਹਨ | ਜੇਕਰ ਇਨ੍ਹਾਂ ਵਿਚ ਜਰਾ ਜਿੰਨੀ ਵੀ ਅਣਖ ਤੇ ਗ਼ੈਰਤ ਹੁੰਦੀ ਤਾਂ ਉਹ ਰਾਜੇ ਵੜਿੰਗ ਦੀ ਟਿੱਪਣੀ ਦਾ ਵਿਰੋਧ ਕਰਦੇ | ਲਾਲਪੁਰਾ ਨੇ ਕਿਹਾ ਕਿ ਅੱਜ ਤੱਕ ਕਾਂਗਰਸ ਨੇ ਦਲਿਤ ਭਾਈਚਾਰੇ ਨੂੰ ਗੁਮਰਾਹ ਕਰਕੇ ਰਾਜ ਸੱਤਾ ਹਾਸਲ ਕੀਤੀ, ਪਰ ਇਨ੍ਹਾਂ ਨੇ ਇਸ ਭਾਈਚਾਰੇ ਨੂੰ ਹਮੇਸ਼ਾ ਆਪਣਾ ਵੋਟ ਬੈਂਕ ਸਮਝਿਆ | ਉਨ੍ਹਾਂ ਕਿਹਾ ਹੁਣ ਦਲਿਤ ਭਾਈਚਾਰੇ ਨੂੰ ਜਾਗਣ ਦੀ ਜ਼ਰੂਰਤ ਹੈ | ਇਸ ਮੌਕੇ ਮੰਡਲ ਪ੍ਰਧਾਨ ਸੁਰਜੀਤ ਸਿੰਘ ਘਾਹੀਮਾਜਰਾ, ਬੂਥ ਇੰਚਾਰਜ ਜੀਵਨ ਸਿੰਘ, ਮਨੋਹਰ ਲਾਲ ਫ਼ੌਜੀ, ਯੁਵਰਾਜ ਸਿੰਘ, ਮਹਿੰਦਰ ਸਿੰਘ, ਰਮੇਸ਼ ਸਿੰਘ, ਦਰਸ਼ਨ ਸਿੰਘ, ਸਰਵਣ ਸਿੰਘ, ਅਮਰੀਕ ਸਿੰਘ, ਹਰੀ ਰਾਮ, ਹੰਸਪਾਲ ਸਿੰਘ, ਰਾਮ ਕੁਮਾਰ, ਭਾਗ ਸਿੰਘ, ਸੁਰਿੰਦਰ ਕੁਮਾਰ, ਰਾਮ ਕੁਮਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗ੍ਰਾਮ ਨਿਆਲਿਆ ਐਕਟ-2008 ਨੂੰ ਡੀਨੋਟੀਫਾਈ ਕਰਨ ਦੀ ਮੰਗ <br/> ਅਗਲੀ ਖ਼ਬਰ ਕਿਡਜ਼ੀ ਸਕੂਲ ਬੇਲਾ ਦੇ ਵਿਦਿਆਰਥੀਆਂ ਨੇ ਕੀਤਾ ਗੁਰਦੁਆਰਾ ਕਤਲਗੜ੍ਹ ਸਾਹਿਬ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।