ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਜੇ ਐਸ ਨਿੱਕੂਵਾਲ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਾਰਿਆਂ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਭਾਗਾਂ ਭਰਿਆ ਦਿਨ ਸੀ | ਜਿਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਿਤਾ ਮਹਿਤਾ ਕਾਲੂ ਦੇ ਘਰ ਤੇ ਮਾਤਾ ਤਿ੍ਪਤਾ ਦੇਵੀ ਜੀ ਦੇ ਕੂਖੋ ਅਵਤਾਰ ਧਾਰਿਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਜੋਕੇ ਸਮੇਂ ਵਿਚ ਵੀ ਪੂਰੀ ਤਰਾਂ ਸਾਰਥਿਕ ਹੈ ਤੇ ਮਨੁੱਖਤਾ ਦੇ ਕਲਿਆਣ ਲਈ ਇਸ ਵਿਚਾਰਧਾਰਾ ਨੂੰ ਲਾਗੂ ਕਰਨਾ ਸਮੇਂ ਦੀ ਲੋੜ ਹੈ | ਇਸ ਮੌਕੇ ਦੇਰ ਰਾਤ ਮਨਮੋਹਕ ਆਤਿਸ਼ਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਂਡ. ਹਰਦੇਵ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਭਾਈ ਸਤਿੰਦਰਪਾਲ ਸਿੰਘ, ਭਾਈ ਸਰਬਜੀਤ ਸਿੰਘ, ਇੰਚਾਰਜ ਧਰਮਿੰਦਰ ਸਿੰਘ, ਇੰਚਾਰਜ ਸਰਬਜੀਤ ਸਿੰਘ, ਮਨਜਿੰਦਰ ਸਿੰਘ ਬਰਾੜ, ਚੰਦਰਪਾਲ ਸਿੰਘ, ਹਰਦੀਪ ਸਿੰਘ, ਪ੍ਰਤਾਪ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਜਗਨੰਦਨ ਸਿੰਘ, ਦਵਿੰਦਰ ਸਿੰਘ ਸੂਰੇਵਾਲ, ਭੁਪਿੰਦਰ ਸਿੰਘ, ਭਾਈ ਹਰੀ ਸਿੰਘ, ਸੰਤੋਖ ਸਿੰਘ ਤੇ ਭੁਪਿੰਦਰ ਕੌਰ ਆਦਿ ਹਾਜ਼ਰ ਸਨ |