07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਭੂਰੀਵਾਲੇ ਟਿੱਬਾ ਨੰਗਲ ਕਾਲਜ ਤੇ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

ਟਿੱਬਾ ਨੰਗਲ ਦੇ ਵਿਦਿਆਰਥੀ ਤੇ ਸਟਾਫ਼ ਟੂਰ ਦੌਰਾਨ | ਤਸਵੀਰ: ਵਿੰਦਰਪਾਲ ਝਾਂਡੀਆਂ <br/> 06-11-2025
ਨੂਰਪੁਰ ਬੇਦੀ, 5 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਅਤੇ ਸਕੂਲ ਟਿੱਬਾ ਨੰਗਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਇਤਿਹਾਸਕ ਅਸਥਾਨਾਂ ਤੇ ਹੋਰ ਵੱਖ-ਵੱਖ ਥਾਵਾਂ ਦਾ ਸਾਂਝਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਟੂਰ ਇੰਚਾਰਜ ਪ੍ਰੋ. ਜਸਵਿੰਦਰ ਸਿੰਘ ਤੇ ਸਤਨਾਮ ਸਿੰਘ ਦੀ ਯੋਗ ਅਗਵਾਈ ਹੇਠ ਇਸ ਟੂਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ | ਇਹ ਟੂਰ ਸਭ ਤੋਂ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਚੱਪੜਚਿੜੀ ਵਿਖੇ ਗਿਆ | ਜਿੱਥੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਜੀਵਨ ਅਤੇ ਇਤਿਹਾਸ ਦੇ ਸਬੰਧ ਵਿਚ ਜਾਣਕਾਰੀ ਹਾਸਲ ਕੀਤੀ | ਇਸ ਉਪਰੰਤ ਥੰਡਰਜੋਨ ਮੁਹਾਲੀ ਵਿਖੇ ਵਿਦਿਆਰਥੀਆਂ ਨੇ ਖ਼ੂਬ ਅਨੰਦ ਮਾਣਿਆ | ਇਸ ਦੇ ਨਾਲ-ਨਾਲ ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਹੋਰ ਵੀ ਬਹੁਤ ਸਾਰੀ ਵਡਮੁੱਲੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਕਾਲਜ ਅਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਬੇਲਾ ਕਾਲਜ ਵਲੋਂ ਰੋਪੜ-ਫ਼ਤਿਹਗੜ੍ਹ ਸਾਹਿਬ ਜ਼ੋਨ ਖੇਤਰੀ ਯੁਵਕ ਮੇਲੇ 'ਚ ਮਾਣਮੱਤੀਆਂ ਪ੍ਰਾਪਤੀਆਂ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਤਖਤਗੜ੍ਹ ਬਲਾਕ ਦੀ ਰਹੀ ਝੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।