07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬੇਲਾ ਕਾਲਜ ਵਲੋਂ ਰੋਪੜ-ਫ਼ਤਿਹਗੜ੍ਹ ਸਾਹਿਬ ਜ਼ੋਨ ਖੇਤਰੀ ਯੁਵਕ ਮੇਲੇ 'ਚ ਮਾਣਮੱਤੀਆਂ ਪ੍ਰਾਪਤੀਆਂ <br/>

ਰੋਪੜ-ਫਤਿਹਗੜ੍ਹ ਸਾਹਿਬ ਜ਼ੋਨ ਖੇਤਰੀ ਯੁਵਕ ਮੇਲੇ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਕਮੇਟੀ ਅਹੁਦੇਦਾਰਾਂ, ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਨਾਲ | ਤਸਵੀਰ: ਮਨਜੀਤ ਸਿੰਘ ਸੈਣੀ <br/> 06-11-2025
ਬੇਲਾ, 4 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਰੋਪੜ-ਫਤਿਹਗੜ੍ਹ ਸਾਹਿਬ ਜ਼ੋਨ ਖੇਤਰੀ ਯੁਵਕ ਮੇਲੇ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਲਚਰਲ ਕੋਆਰਡੀਨੇਟਰ ਪ੍ਰੋ. ਸੁਨੀਤਾ ਰਾਣੀ ਨੇ ਦੱਸਿਆ ਕਿ ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਕੁੱਲ 12 ਗਤੀਵਿਧੀਆਂ ਵਿਚ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਸਕਿੱਟ ਵਿਚ ਪਹਿਲਾ ਸਥਾਨ, ਨਾਟਕ (ਇਕਾਂਗੀ) ਵਿਚ ਦੂਜਾ ਸਥਾਨ, ਭੰਡ ਵਿਚ ਦੂਜਾ ਸਥਾਨ, ਵਾਦ-ਵਿਵਾਦ ਵਿਚ ਤੀਜਾ ਸਥਾਨ, ਕਰੋਸ਼ੀਆ, ਸੱਭਿਆਚਾਰਕ ਕੁਇਜ਼, ਮੁਹਾਵਰੇਦਾਰ ਵਾਰਤਾਲਾਪ ਵਿਚ ਤੀਜਾ ਸਥਾਨ ਪ੍ਰਾਪਤ ਹੋਇਆ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਨੇ ਕਾਲਜ ਨੂੰ ਖੇਤਰੀ ਪੱਧਰ 'ਤੇ ਵਿਸ਼ੇਸ਼ ਮਾਣ ਪ੍ਰਾਪਤ ਕਰਵਾਇਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਦਿਆਰਥੀਆਂ ਦੀ ਇਸ ਜਿੱਤ 'ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਬੇਲਾ ਕਾਲਜ ਇਸ ਵੇਲੇ ਆਪਣਾ ਗੋਲਡਨ ਜੁਬਲੀ ਵਰ੍ਹਾ ਮਨਾ ਰਿਹਾ ਹੈ ਅਤੇ ਇਸ 2025-26 ਸੈਸ਼ਨ ਤੋਂ ਆਟੋਨੋਮਸ ਸਟੇਟਸ ਸ਼ੁਰੂ ਹੋਣ ਕਰਕੇ ਸਟਾਫ਼ ਦੇ ਰੁਝੇਵਿਆਂ ਭਰੇ ਮਾਹੌਲ ਦੇ ਬਾਵਜੂਦ, ਸਟਾਫ਼ ਅਤੇ ਵਿਦਿਆਰਥੀਆਂ ਨੇ ਯੁਵਕ ਮੇਲੇ ਲਈ ਸ਼ਾਨਦਾਰ ਤਿਆਰੀ ਕਰਕੇ ਕਈ ਗਤੀਵਿਧੀਆਂ ਵਿਚ ਵਿਸ਼ੇਸ਼ ਸਥਾਨ ਹਾਸਿਲ ਕੀਤਾ ਹੈ | ਡਾ. ਸ਼ਾਹੀ ਨੇ ਵਿਦਿਆਰਥੀਆਂ ਨੂੰ ਉਤਸ਼ਾਹ ਪੂਰਵਕ ਵਧਾਈ ਦਿੰਦਿਆਂ ਕਿਹਾ ਕਿ ਇਸ ਸਮਾਗਮ ਦੀ ਯੋਜਨਾ ਅਤੇ ਤਿਆਰੀ ਵਿਚ ਯੂਥ ਫੈਸਟੀਵਲ ਕੋਆਰਡੀਨੇਟਰ ਪ੍ਰੋ. ਸੁਨੀਤਾ ਰਾਣੀ ਦੀ ਮਹੱਤਵਪੂਰਨ ਭੂਮਿਕਾ ਰਹੀ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਹਰ ਪੱਖੋਂ ਅਗਵਾਈ ਕੀਤੀ | ਇਸ ਖੇਤਰੀ ਜਿੱਤ 'ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ, ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਬੇਲਾ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਸਰਵ-ਪੱਖੀ ਵਿਕਾਸ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ ਤੇ ਇਸ ਪ੍ਰਦਰਸ਼ਨ ਨੇ ਕਾਲਜ ਦੀ ਵਿੱਦਿਅਕ ਅਤੇ ਸਭਿਆਚਾਰਕ ਦੋਵੇਂ ਖੇਤਰਾਂ ਵਿਚ ਮਜਬੂਤ ਪਛਾਣ ਬਣਾਈ ਹੈ | ਇਸ ਸਮਾਗਮ ਦੀ ਸਫਲਤਾ ਲਈ ਪਿ੍ੰਸੀਪਲ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦੀ ਸਰਾਹਨਾ ਕੀਤੀ ਗਈ |

ਪਿਛਲੀ ਖ਼ਬਰ ਵਾਰਾਣਸੀ (ਯੂ.ਪੀ.) ਵਿਖੇ 'ਦੇਵ ਦੀਪਾਵਲੀ' ਅਗਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਤੇ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।