07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਧੋਖਾਧੜੀ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 06-11-2025
ਮਾਜਰੀ, 5 ਨਵੰਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਨਵਾਂਗਰਾਓਾ ਵਿਖੇ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਗੌਰਵ ਪੁੱਤਰ ਨਾਥੀ ਵਾਸੀ ਮੁਹਾਲੀ ਨੇ ਦੱਸਿਆ ਕਿ ਉਸ ਨੇ ਰਾਜਿੰਦਰ ਸਿੰਘ ਪੁੱਤਰ ਦਾਸ ਰਾਮ ਵਾਸੀ ਗੋਬਿੰਦ ਨਗਰ ਨਵਾਂਗਰਾਓਾ ਤੇ ਠਾਠ ਰਾਮ ਵਾਸੀ ਨਵਾਂਗਰਾਓਾ ਨਾਲ ਅਕਤੂਬਰ 2021 ਵਿਚ ਇਕ ਪਲਾਟ ਦਾ ਸੌਦਾ ਕੀਤਾ ਸੀ | ਸੌਦਾ ਕਰਨ ਮੌਕੇ ਉਸ ਨੇ ਉਕਤ ਵਿਅਕਤੀਆਂ ਨੂੰ ਪਲਾਟ ਦੀ ਬਣਦੀ ਰਕਮ 17.50 ਲੱਖ ਰੁ. ਦਿੱਤੀ ਸੀ, ਪਰ ਬਾਅਦ ਵਿਚ ਉਨ੍ਹਾਂ ਨੇ ਨਾ ਤਾਂ ਪਲਾਟ ਦੀ ਰਜਿਸਟਰੀ ਉਸ ਦੇ ਨਾਂਅ ਕਰਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਸਗੋਂ ਇਹ ਪਲਾਟ ਅੱਗੇ ਕਿਸੇ ਹੋਰ ਵਿਅਕਤੀ ਨੂੰ ਵੇਚ ਦਿੱਤਾ | ਇਸ ਤਰ੍ਹਾਂ ਰਾਜਿੰਦਰ ਸਿੰਘ ਤੇ ਠਾਠ ਰਾਮ ਨੇ ਮਿਲ ਕੇ ਉਸ ਨਾਲ ਧੋਖਾਧੜੀ ਕੀਤੀ | ਇਸ ਮਾਮਲੇ ਦੀ ਪੜਤਾਲ ਡੀ. ਐਸ. ਪੀ. (ਸਿਟੀ-1) ਵਲੋਂ ਕੀਤੀ ਗਈ ਅਤੇ ਬਾਅਦ ਵਿਚ ਐੱਸ. ਐੱਸ. ਪੀ. ਮੁਹਾਲੀ ਦੇ ਹੁਕਮ ਅਨੁਸਾਰ ਥਾਣਾ ਨਵਾਂਗਰਾਓਾ ਦੀ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |

ਪਿਛਲੀ ਖ਼ਬਰ ਖਰੜ ਹਸਪਤਾਲ ਵਿਚਲੀਆਂ ਖਾਮੀਆਂ ਨੂੰ ਲੈ ਕੇ ਜਨ-ਹਿੱਤ ਵਿਕਾਸ ਮੰਚ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ <br/> ਅਗਲੀ ਖ਼ਬਰ ਵਾਰਾਣਸੀ (ਯੂ.ਪੀ.) ਵਿਖੇ 'ਦੇਵ ਦੀਪਾਵਲੀ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।