08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਅਮਰਿੰਦਰ ਸਿੰਘ ਵੜਿੰਗ ਨੂੰ ਕਾਂਗਰਸ ਤੋਂ ਬਰਖ਼ਾਸਤ ਕਰਨ ਦੀ ਮੰਗ-ਐਡਵੋਕੇਟ ਘਈ

ਅਜੀਤ ਡੈਸਕ 06-11-2025
ਰੂਪਨਗਰ, 05 ਨਵੰਬਰ (ਸਟਾਫ਼ ਰਿਪੋਰਟਰ)-ਸੀਨੀਅਰ ਬਸਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਕਾਂਗਰਸ (ਆਈ) ਦੀ ਸਰਪ੍ਰਸਤ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਯੰਕਾ ਗਾਂਧੀ ਅਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮੰਗ ਕੀਤੀ ਹੈ, ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤੁਰੰਤ ਪਾਰਟੀ ਪ੍ਰਧਾਨਗੀ ਤੋਂ ਹਟਾ ਕੇ ਮੁੱਢਲੀ ਮੈਂਬਰਸ਼ਿਪ ਤੋਂ ਵੀ ਖ਼ਾਰਜ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਤਰਨਤਾਰਨ ਹਲਕੇ ਦੀ ਮੱਧ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਵਲੋਂ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਅਪਮਾਨਜਨਕ ਤੇ ਜਾਤੀਵਾਦੀ ਟਿੱਪਣੀਆਂ ਕੀਤੀਆਂ ਗਈਆਂ, ਜਿਨ੍ਹਾਂ ਨਾਲ ਬਹੁਜਨ ਸਮਾਜ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ | ਐਡਵੋਕੇਟ ਘਈ ਨੇ ਕਿਹਾ ਕਿ ਬੂਟਾ ਸਿੰਘ ਵਾਲਮੀਕਿ ਮਜ਼੍ਹਬੀ ਸਿੱਖ ਕੌਮ ਦੇ ਵਿਦਵਾਨ, ਦਾਰਸ਼ਨਿਕ ਤੇ ਸਮਰਪਿਤ ਰਾਜਨੀਤਿਕ ਸ਼ਖ਼ਸੀਅਤ ਸਨ | ਜਿਨ੍ਹਾਂ ਨੇ ਕਾਂਗਰਸ (ਆਈ) ਦੇ ਪਹਿਲੇ ਜਨਰਲ ਸਕੱਤਰ ਵਜੋਂ ਅਹਿਮ ਭੂਮਿਕਾ ਨਿਭਾਈ ਅਤੇ ਅੱਠ ਵਾਰ ਲੋਕ ਸਭਾ ਮੈਂਬਰ ਰਹੇ | ਉਹ ਬਿਹਾਰ ਦੇ ਰਾਜਪਾਲ ਅਤੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ | ਐਡਵੋਕੇਟ ਘਈ ਨੇ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਨਾਲ ਕਾਂਗਰਸ ਦੀ ਛਵੀ ਨੂੰ ਨੁਕਸਾਨ ਹੋਇਆ ਹੈ ਅਤੇ ਅਜੇਹੀ ਸੋਚ ਪਾਰਟੀ ਨੂੰ ਭਵਿੱਖ ਵਿਚ ਕਮਜ਼ੋਰ ਕਰੇਗੀ | ਇਸ ਲਈ ਉਨ੍ਹਾਂ ਕਾਂਗਰਸ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਰਾਜਾ ਵੜਿੰਗ ਨੂੰ ਤੁਰੰਤ ਹਟਾ ਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਲੋੜਵੰਦ ਪਰਿਵਾਰ ਨੂੰ ਵਿਆਹ ਲਈ ਸਹਾਇਤਾ ਭੇਟ <br/> ਅਗਲੀ ਖ਼ਬਰ ਹੁਣ ਤੱਕ 33,877 ਕੁਇੰਟਲ ਝੋਨੇ ਦੀ ਖ਼ਰੀਦ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।