ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਅੰਮਿ੍ਤ ਦਿਓਲ ਫਾਊਾਡੇਸ਼ਨ ਸ੍ਰੀ ਚਮਕੌਰ ਸਾਹਿਬ ਵਲੋਂ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ਵ ਸਲੈਪ ਚੈਂਪੀਅਨ ਜੁਝਾਰ ਸਿੰਘ ਢਿੱਲੋਂ (ਟਾਈਗਰ) ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਫਾਊਡੇਸ਼ਨ ਦੇ ਪ੍ਰਧਾਨ ਤੇ ਪ੍ਰਸਿੱਧ ਡਾਈਟੀਸ਼ਅਨ ਅਮਿ੍ਤਵੀਰ ਸਿੰਘ ਦਿਓਲ ਨੇ ਐਲਾਨ ਕੀਤਾ ਕਿ ਭਵਿੱਖ 'ਚ ਜੋ ਵੀ ਡਾਇਟ ਜੁਝਾਰ ਸਿੰਘ ਲਵੇਗਾ ਉਸ ਦਾ ਖਰਚਾ ਫਾਊਾਡੇਸ਼ਨ ਚੁੱਕੇਗੀ ਅਤੇ ਉਸ ਨੂੰ ਪੂਰਾ ਡਾਇਟ ਪਲਾਨ ਵੀ ਬਣਾ ਕੇ ਦਿੱਤਾ ਜਾਵੇਗਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸਮਾਜ ਸੇਵੀ ਜਸਪਾਲ ਸਿੰਘ ਦਿਓਲ,ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਮਤ ਸਿੰਘ ਸਲ੍ਹੋਮਾਜਰਾ, ਰਿਟਾ: ਪਿ੍ੰਸੀਪਲ ਅਮਰਜੀਤ ਸਿੰਘ ਕੰਗ, ਡਾ. ਰਾਜਪਾਲ ਸਿੰਘ ਚੌਧਰੀ ਆਦਿ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿਣ ਵਾਲਿਆਂ ਨੂੰ ਜੁਝਾਰ ਸਿੰਘ ਨੇ ਵਿਸ਼ਵ ਚੈਂਪੀਅਨ ਬਣ ਕੇ ਇਹ ਸੁਨੇਹਾ ਦਿੱਤਾ ਹੈ ਕਿ ਪੰਜਾਬ ਦਾ ਨੌਜਵਾਨ ਨਸ਼ੇੜੀ ਨਹੀਂ ਹੈ | ਇਸ ਮੌਕੇ ਇਨ੍ਹਾਂ ਪਤਵੰਤਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕੌਮਾਂਤਰੀ ਪੱਧਰ 'ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਜੁਝਾਰ ਸਿੰਘ ਨੂੰ ਪੰਜਾਬ ਪੁਲਿਸ 'ਚ ਘੱਟੋ ਘੱਟ ਸਹਾਇਕ ਸਬ ਇੰਸਪੈਕਟਰ ਦੀ ਨੌਕਰੀ ਦਿੱਤੀ ਜਾਵੇ | ਇਸ ਮੌਕੇ ਜੁਝਾਰ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ | ਇਸ ਮੌਕੇ ਕਥਾ ਵਾਚਕ ਭਾਈ ਗੁਰਬਾਜ ਸਿੰਘ, ਮਾਨ ਸਿੰਘ ਕਤਲੌਰ, ਸੰਤ ਸਿੰਘ ਸਾਬਕਾ ਸਰਪੰਚ ਕਤਲੌਰ, ਠੇਕੇਦਾਰ ਭਿੰਦਰ ਸਿੰਘ ਰੁੜਕੀ ਹੀਰਾਂ, ਨਰਿੰਦਰ ਸਿੰਘ ਸੌਲਖੀਆਂ, ਬਾਬਾ ਜੀ ਝਮਲੂਟੀ ਵਾਲੇ, ਤਰਲੋਚਨ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |