ਪੁਰਖਾਲੀ, 6 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵਲੋਂ ਆਮ ਆਦਮੀ ਕਲੀਨਿਕ ਪੁਰਖਾਲੀ ਦਾ ਦੌਰਾ ਕੀਤਾ | ਉਨ੍ਹਾਂ ਨੇ ਓ. ਪੀ. ਡੀ., ਲੈਬ, ਨਸ਼ਾ ਮੁਕਤੀ ਦਵਾਈ ਕੇਂਦਰ ਤੇ ਦਵਾਈਆਂ ਦੇ ਸਟਾਕ ਦੀ ਜਾਂਚ ਕੀਤੀ ਅਤੇ ਸਾਰੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਤੇ ਕਲੀਨਿਕ 'ਚ ਮਿਲ ਰਹੀਆਂ ਸਹੂਲਤਾਂ ਬਾਰੇ ਪੁੱਛਿਆ | ਉਨ੍ਹਾਂ ਇਸ ਮੌਕੇ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਵਿਵਹਾਰ ਠੀਕ ਰੱਖਿਆ ਜਾਵੇ ਤੇ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ | ਉਨ੍ਹਾਂ ਨੇ ਆਮ ਆਦਮੀ ਕਲੀਨਿਕ ਪੁਰਖਾਲੀ ਦੇ ਕੰਮ ਦੀ ਖਾਸ ਪ੍ਰਸ਼ੰਸਾ ਵੀ ਕੀਤੀ ਅਤੇ ਕਿਹਾ ਕਿ ਇੱਥੇ ਸੇਵਾਵਾਂ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ | ਉਨ੍ਹਾਂ ਨੇ ਸਟਾਫ਼ ਦੀ ਮਿਹਨਤ ਤੇ ਸਮਰਪਣ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਟੀਮ ਸੂਬੇ ਦੇ ਸਿਹਤ ਖੇਤਰ ਲਈ ਪ੍ਰੇਰਣਾ ਦਾ ਸਰੋਤ ਹੈ | ਇਸ ਮੌਕੇ ਫਾਰਮਾਸਿਸਟ ਹਰਗੁਣਪ੍ਰੀਤ ਕੌਰ, ਲੈਬ ਟੈਕਨੀਸ਼ੀਅਨ ਪਵਨਪ੍ਰੀਤ ਕੌਰ, ਸੈਨੇਟਰੀ ਇੰਸਪੈਕਟਰ ਜਗਦੀਸ਼ ਸਿੰਘ, ਸੀ. ਐਚ. ਓ. ਰਾਜਪਾਲ ਕੌਰ, ਏ. ਐਨ. ਐਮ. ਹਰਜੀਤ ਕੌਰ, ਕਲੀਨੀਕਲ ਅਸਿਸਟੈਂਟ ਜਸਪ੍ਰੀਤ ਕੌਰ, ਨਸ਼ਾ ਮੁਕਤੀ ਦਵਾਈ ਕੇਂਦਰ ਦੇ ਸਟਾਫ਼ ਨਰਸ ਅਮਨਦੀਪ ਕੌਰ ਤੇ ਆਸ਼ਾ ਵਰਕਰ ਮਨਦੀਪ ਕੌਰ ਵੀ ਮੌਜੂਦ ਸਨ |