ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਦੇ ਸੇਵਕਾਂ ਨੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੈਨੇੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਤੇ ਸੇਵਾ ਦੱਲ ਦੇ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸਜਾਏ ਜਾਣ ਵਾਲੇ ਸਾਲਾਨਾ ਚੇਤਨਾ ਮਾਰਚ ਸੰਬੰਧੀ ਵਿਚਾਰਾਂ ਕਰਦਿਆਂ ਦੱਸਿਆ ਗਿਆ ਕਿ ਇਹ ਮਾਰਚ ਇਸ ਵਾਰ 25 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਫਤਹਿਗੜ੍ਹ ਸਾਹਿਬ ਲਈ ਸਜਾਇਆ ਜਾਵੇਗਾ | ਮੀਟਿੰਗ ਸੰਬੰਧੀ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਸਜਾਏ ਜਾਦੇਂ ਇਸ ਚੇਤਨਾ ਮਾਰਚ ਸੰਬੰਧੀ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 25 ਨਵੰਬਰ ਨੂੰ ਭੋਗ ਤੋਂ ਬਾਅਦ ਸਵੇਰੇ 9 ਵਜੇ ਇਹ ਮਾਰਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਫਤਹਿਗੜ੍ਹ ਸਾਹਿਬ ਵੱਲ ਰਵਾਨਾ ਹੋਵੇਗਾ | ਇਹ ਮਾਰਚ ਲੁਠੇੜੀ, ਮੋਰਿੰਡਾ, ਨੋਗਾਵਾਂ, ਬਸੀ ਪਠਾਣਾ ਹੁੰਦਾਂ ਹੋਇਆ ਸ਼ਾਮ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਪੁੱਜੇਗਾ | ਸ੍ਰੀ ਨਸਰਾਲੀ ਨੇ ਦੱਸਿਆ ਕਿ ਇਹ ਮਾਰਚ ਰਹਿਤ ਮਰਿਆਦਾ ਅਨੁਸਾਰ ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ | ਇਸ ਮੌਕੇ ਜਥੇਦਾਰ ਨਿਰਭੈ ਸਿੰਘ ਮੁਹਾਲੀ, ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਕੁਲਦੀਪ ਸਿੰਘ ਕੰਗ ਬੂਰਮਾਜਰਾ, ਕੁਲਵੰਤ ਸਿੰਘ ਮਹਿਤੋਂ, ਜ/ਸ, ਗੁਰਬਖਸ ਸਿੰਘ ਮੰਡੀ ਗੋਬਿੰਦਗੜ੍ਹ, ਨੰਬਰਦਾਰ ਅਜੈਬ ਸਿੰਘ ਅਮਰਜੀਤ ਸਿੰਘ ਦੁਮਣਾ, ਨਸੀਬ ਸਿੰਘ ਨਬੀਪੁਰ, ਪਿ੍ੰਸੀਪਲ ਬਾਵਾ ਸਿੰਘ, ਰਣਜੀਤ ਸਿੰਘ ਬੁੱਲੇਵਾਲ, ਰਾਜਿੰਦਰ ਸਿੰਘ ਬਹਾਦਰਗੜ੍ਹ, ਹਰਚਰਨ ਕੰਵਲਜੀਤ ਸਿੰਘ, ਜਸਵੰਤ ਮੰਡੀ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਗੋਗੀ, ਗਿਆਨੀ ਚਰਨਜੀਤ ਸਿੰਘ ਸ਼ਾਂਤਪੁਰ, ਕੁਲਦੀਪ ਸਿੰਘ ਭੱਟੀ ਆਦਿ ਹਾਜ਼ਰ ਸਨ |