ਰੂਪਨਗਰ, 6 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-11 ਵਰਗ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਖਿਡਾਰੀ ਕਰੀਦੇ, ਕਨਿਸ਼ਕ ਤੇ ਸ਼ੁਭਦੀਪ ਸਿੰਘ ਨੇ ਖੇਡ ਦੇ ਜ਼ੋਹਰ ਦਿਖਾਉਂਦਿਆਂ ਵੱਖ-ਵੱਖ ਬਲਾਕਾਂ ਦੀਆਂ ਟੀਮਾਂ ਨੂੰ ਹਰਾ ਕੇ ਕਾਮਯਾਬੀ ਹਾਸਿਲ ਕੀਤੀ | ਸਕੂਲ ਪਿ੍ੰਸੀਪਲ ਸੰਗੀਤਾ ਰਾਣੀ ਨੇ ਜੇਤੂ ਖਿਡਾਰੀਆਂ ਨੂੰ ਤਗਮੇ ਪਾ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚਾਈਆਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਸਕੂਲ ਦੇ ਡੀ. ਪੀ. ਈ. ਰਵੀਇੰਦਰ ਸਿੰਘ ਅਤੇ ਮੈਡਮ ਅਮਨ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਰਹਿਨੁਮਾਈ ਵਿਚ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ | ਸਕੂਲ ਦੇ ਸੀਨੀਅਰ ਅਧਿਆਪਕ ਇਕਬਾਲ ਸਿੰਘ ਨੇ ਸਮਾਗਮ ਦੌਰਾਨ ਖਿਡਾਰੀਆਂ ਦੇ ਮਾਤਾ-ਪਿਤਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਖੇਡਾਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡਮ ਰੀਤੀਕਾ ਸ਼ਰਮਾ ਤੇ ਸਕੂਲ ਦਾ ਪੂਰਾ ਸਟਾਫ਼ ਹਾਜ਼ਰ ਰਿਹਾ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਪ੍ਰਾਪਤੀ ਨਾਲ ਡੀ. ਏ. ਵੀ. ਸਕੂਲ ਰੂਪਨਗਰ ਨੇ ਨਾ ਸਿਰਫ਼ ਆਪਣਾ ਨਾਂਅ ਰੌਸ਼ਨ ਕੀਤਾ ਹੈ, ਸਗੋਂ ਖੇਡਾਂ ਪ੍ਰਤੀ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਪ੍ਰਤੀਬੱਧਤਾ ਨੂੰ ਵੀ ਦਰਸਾਇਆ ਹੈ |