ਰੂਪਨਗਰ, 7 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਅਧੀਨ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਕੁਲ 47 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਗਿ੍ਫ਼ਤਾਰੀ ਥਾਣਾ ਸਦਰ ਰੂਪਨਗਰ, ਸਿਟੀ ਮੋਰਿੰਡਾ ਤੇ ਕੀਰਤਪੁਰ ਸਾਹਿਬ ਪੁਲਿਸ ਵਲੋਂ ਨਾਕਾਬੰਦੀਆਂ ਦੌਰਾਨ ਕੀਤੀ ਗਈ | ਇਸ ਤੋਂ ਇਲਾਵਾ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ 79 ਚਲਾਨ ਕੀਤੇ ਹਨ | ਪ੍ਰਾਜੈਕਟ 'ਸੰਪਰਕ' ਤਹਿਤ ਪੁਲਿਸ ਨੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਤੇ ਐਂਟੀ-ਡਰੱਗ ਹੈਲਪਲਾਈਨ ਬਾਰੇ ਜਾਗਰੂਕ ਕੀਤਾ |