30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

'ਆਪ' ਦੀ ਕਮਜ਼ੋਰ ਪੈਰਵਾਈ ਕਾਰਨ ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਕਬਜ਼ਾ ਸੰਭਵ-ਅਸ਼ਵਨੀ ਸ਼ਰਮਾ <br/>

ਅਜੀਤ ਡੈਸਕ 08-11-2025
ਨੂਰਪੁਰ ਬੇਦੀ, 7 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲੈ ਕੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਤੇ ਤਿੱਖੀ ਪ੍ਰਤੀਕਿਰਿਆ ਜਤਾਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਮਜ਼ੋਰ ਪੈਰਵਾਈ ਕਾਰਨ ਇਹ ਨੋਟੀਫਿਕੇਸ਼ਨ ਰੱਦ ਨਹੀਂ ਹੋ ਪਾ ਰਿਹਾ ਹੈ | ਉਨ੍ਹਾਂ ਆਖਿਆ ਕਿ ਜਿਵੇਂ ਬੀ. ਬੀ. ਐੱਮ. ਬੀ. 'ਤੇ ਕੇਂਦਰ ਸਰਕਾਰ ਨੇ ਕਬਜ਼ਾ ਕੀਤਾ ਸੀ, ਉਸੇ ਤਰ੍ਹਾਂ ਹੁਣ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਖ਼ਤਮ ਕਰ ਕੇ ਉਸ 'ਤੇ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਯੂਨੀਵਰਸਿਟੀ ਦੀ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਕੇਵਲ 31 ਤੱਕ ਕਰ ਦਿੱਤੀ ਗਈ ਹੈ | ਜਿਸ 'ਚੋਂ 13 ਮੈਂਬਰ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਦੁਆਰਾ ਨਾਮਜ਼ਦ ਕੀਤੇ ਜਾਣਗੇ, ਜੋ ਸਪੱਸ਼ਟ ਤੌਰ 'ਤੇ ਲੋਕਤੰਤਰੀ ਪ੍ਰਕਿਰਿਆ ਦੇ ਉਲਟ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਨੀਤੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ 92 ਵਿਧਾਇਕਾਂ ਅਤੇ ਕਈ ਸੰਸਦ ਮੈਂਬਰਾਂ ਵਾਲੀ ਆਪ ਸਰਕਾਰ ਨੂੰ ਇਸ ਮਾਮਲੇ 'ਚ ਅੱਗੇ ਆ ਕੇ ਸਖਤੀ ਨਾਲ ਕੇਂਦਰੀ ਨੋਟੀਫਿਕਸ਼ੇਨ ਦਾ ਵਿਰੋਧ ਕਰਨਾ ਚਾਹੀਦਾ ਸੀ, ਪਰ ਉਸ ਨੇ ਇਸ ਮਸਲੇ 'ਤੇ ਚੁੱਪੀ ਸਾਧ ਕੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਤੇ ਭਾਜਪਾ ਵਿਚਾਲੇ ਅੰਦਰੂਨੀ ਮਿਲੀਭਗਤ ਜਾਪਦੀ ਹੈ | ਸ਼ਰਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੇ ਮਾਣ ਤੇ ਪਛਾਣ ਦਾ ਪ੍ਰਤੀਕ ਹੈ, ਜਿਸ ਕਰ ਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੇ ਸੂਬਾ ਸਰਕਾਰ ਦੇ ਨੁਮਾਇੰਦੇ ਤੁਰੰਤ ਇਸ ਮਸਲੇ ਤੇ ਕੇਂਦਰ ਦੇ ਖ਼ਿਲਾਫ਼ ਮੋਰਚਾ ਖੋਲ੍ਹੇ ਤੇ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਸਖਤ ਲੜਾਈ ਲੜੇ |

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ-ਰੋਪੜ ਮਾਰਗ 'ਤੇ ਮੀਂਹ ਨਾਲ ਪਏ ਪਾੜ ਨੂੰ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਨਹੀਂ ਹੋਈ ਮੁਰੰਮਤ <... ਅਗਲੀ ਖ਼ਬਰ ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।