22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਐਕਸਟੈਂਸ਼ਨ ਲੈਕਚਰ ਕਰਵਾਇਆ <br/>

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਡਾ. ਦਲਜੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਤੇ ਨਾਲ ਸਟਾਫ਼ ਮੈਂਬਰ | <br/> 19-11-2025
ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਇਸ ਐਕਸਟੈਂਸ਼ਨ ਲੈਕਚਰ ਲਈ ਡਾ. ਦਲਜੀਤ ਸਿੰਘ ਪ੍ਰੋਫੈਸਰ ਇਤਿਹਾਸ ਅਤੇ ਹਿਸਟੋਰੀਕਲ ਸਟੱਡੀਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ, ਹੈੱਡ ਸ੍ਰੀ ਗੁਰੂ ਤੇਗ ਬਹਾਦਰ ਨੈਸ਼ਨਲ ਇੰਟੇਗ੍ਰੇਸ਼ਨ ਚੇਅਰ, ਇੰਚਾਰਜ ਮਹਾਰਾਣਾ ਪ੍ਰਤਾਪ ਚੇਅਰ ਵਿਦਿਆਰਥੀਆਂ ਦੇ ਰੂਬਰੂ ਹੋਏ | ਲੈਕਚਰ ਦੌਰਾਨ ਡਾ. ਦਲਜੀਤ ਸਿੰਘ ਵਲੋਂ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਇਤਿਹਾਸ, ਗੁਰੂ ਸਾਹਿਬ ਬਾਰੇ ਇਤਿਹਾਸਕਾਰਾਂ ਵਿਚ ਪਾਏ ਜਾਂਦੇ ਮਤਭੇਦਾਂ, ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਵਲੋਂ ਡਾ. ਦਲਜੀਤ ਸਿੰਘ ਦਾ ਗੁਰੂ ਸਾਹਿਬ ਬਾਰੇ ਮਹੱਤਵਪੂਰਨ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦਾ ਸਮੁੱਚਾ ਟੀਚਿੰਗ, ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਲੁਠੇੜੀ ਦਾ ਕਿਸਾਨ ਚਾਰ ਏਕੜ ਜ਼ਮੀਨ 'ਚ ਬਾਗ ਅਤੇ ਸਬਜ਼ੀਆਂ ਲਗਾ ਕੇ ਕਰ ਰਿਹਾ ਹੈ ਚੋਖੀ ਕਮਾਈ, ਕਿਸਾਨਾਂ ਲਈ ਬਣਿਆ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਹਾੜਾ ਐਲਾਨਿਆ ਜਾਵੇ-ਜਸਟਿਸ ਅਕਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।