22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਬੱਡੀ ਅੰਡਰ-19 ਸਾਲ ਲੜਕੀਆਂ 'ਚ ਸ੍ਰੀ ਅੰਮਿ੍ਤਸਰ ਸਾਹਿਬ ਬਣਿਆ ਚੈਂਪੀਅਨ <br/>

ਜੇਤੂ ਟੀਮ ਖਿਡਾਰੀਆਂ ਨਾਲ ਪ੍ਰਬੰਧਕ ਅਤੇ ਪਤਵੰਤੇ | <br/> 19-11-2025
ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਅੱਜ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸਮਾਪਤ ਹੋ ਗਈਆਂ ਹਨ | ਅੱਜ ਦੇ ਦਿਨ ਸੈਮੀਫ਼ਾਈਨਲ ਅਤੇ ਫਾਈਨਲ ਦੀ ਸ਼ੁਰੂਆਤ ਸ੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਕੀਤਾ | ਇਨਾਮਾਂ ਦੀ ਵੰਡ ਪਿ੍ੰਸੀਪਲ ਕੁਲਵਿੰਦਰ ਸਿੰਘ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਨੇ ਸਾਂਝੇ ਤੌਰ 'ਤੇ ਕੀਤੀ | ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਨਿਗਰਾਨੀ ਹੇਠ ਅਤੇ ਓਵਰ ਆਲ ਇੰਚਾਰਜ ਪਿ੍ੰਸੀਪਲ ਕੁਲਵਿੰਦਰ ਸਿੰਘ ਜ਼ੋਨਲ ਪ੍ਰਧਾਨ ਰੂਪਨਗਰ ਦੀ ਦੇਖਰੇਖ ਹੇਠ ਕਾਰਵਾਈਆਂ ਜਾ ਰਹੀਆਂ ਹਨ | ਹਰਮਨਦੀਪ ਸਿੰਘ ਇੰਚਾਰਜ ਮੁੱਖ ਅਧਿਆਪਕ ਨੂੰ ਖੇਡ ਕੰਡਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਸਟੇਜ ਸਕੱਤਰ ਦੀ ਭੂਮਿਕਾ ਵਰਿੰਦਰ ਸਿੰਘ ਨੇ ਨਿਭਾਈ | ਨਤੀਜਿਆਂ ਬਾਰੇ ਸਟੇਟ ਐਵਾਰਡੀ ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਕਵਾਟਰ ਫਾਈਨਲ ਮੁਕਾਬਲਿਆਂ ਵਿਚ ਪਟਿਆਲਾ ਜ਼ਿਲ੍ਹੇ ਨੇ ਮੋਗਾ ਜ਼ਿਲ੍ਹੇ ਨੂੰ 42-30 ਅੰਕਾਂ ਦੇ ਅੰਤਰ ਨਾਲ, ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਨੇ ਫ਼ਰੀਦਕੋਟ ਜ਼ਿਲ੍ਹੇ ਨੂੰ 49-2 ਅੰਕਾਂ ਨਾਲ, ਬਠਿੰਡਾ ਜ਼ਿਲ੍ਹੇ ਨੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ 40-14 ਅੰਕਾਂ ਦੇ ਅੰਤਰ ਨਾਲ, ਰੂਪਨਗਰ ਜ਼ਿਲ੍ਹੇ ਨੇ ਫ਼ਾਜ਼ਿਲਕਾ ਜ਼ਿਲ੍ਹੇ ਨੂੰ 56-35 ਅੰਕਾਂ ਦੇ ਅੰਤਰ ਨਾਲ ਹਰਾ ਕੇ ਸੈਮੀ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕੀਤੀ | ਸੈਮੀ ਫਾਈਨਲ ਮੁਕਾਬਲਿਆਂ ਵਿਚ ਰੂਪਨਗਰ ਜ਼ਿਲ੍ਹੇ ਨੇ ਪਟਿਆਲੇ ਜ਼ਿਲ੍ਹੇ ਨੂੰ 45-20 ਅੰਕਾਂ ਨਾਲ ਅਤੇ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਨੇ ਬਠਿੰਡਾ ਜ਼ਿਲ੍ਹੇ ਨੂੰ ਹਰਾ ਕੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ | ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿਚ ਬਠਿੰਡਾ ਜ਼ਿਲ੍ਹੇ ਨੇ ਪਟਿਆਲੇ ਜ਼ਿਲ੍ਹੇ ਨੂੰ 40-12 ਅੰਕਾਂ ਦੇ ਅੰਤਰ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ | ਫਾਈਨਲ ਮੁਕਾਬਲੇ ਵਿਚ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਨੇ ਰੂਪਨਗਰ ਜ਼ਿਲ੍ਹੇ ਨੂੰ 42-23 ਅੰਕਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਰੂਪਨਗਰ ਜ਼ਿਲ੍ਹੇ ਨੇ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ | ਇਹਨਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਕਮੇਟੀਆਂ ਨੇ ਆਪਣਾ ਯੋਗਦਾਨ ਪਾਇਆ |

ਪਿਛਲੀ ਖ਼ਬਰ ਟੁੱਟੀਆਂ ਸੜਕਾਂ ਨੂੰ ਨਵਿਆਉਣ ਲਈ ਇਲਾਕਾ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਸੰਗਤਾਂ ਦੀ ਸਹੂਲਤ ਲਈ ਪੁਰਖਾਲੀ-ਭੰਗਾਲਾ-ਮਨਸਾਲੀ-ਘਨੌਲੀ ਸੜਕ ਦੀ ਕਿਸੇ ਨਾ ਲਈ ਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।