22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

24 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ 'ਚ ਕਰਵਾਏ ਜਾਣਗੇ ਗਤਕਾ ਮੁਕਾਬਲੇ-ਹਰਜੋਤ ਸਿੰਘ ਬੈਂਸ

ਅਜੀਤ ਡੈਸਕ 19-11-2025
ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਪੰਜਾਬ ਨੇ ਦੱਸਿਆ 24 ਨਵੰਬਰ ਨੂੰ ਸਵੇਰੇ 11 ਵਜੇ ਗਤਕੇ ਦੇ ਜੌਹਰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ ਅਤੇ ਇਸੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਸੈਰ ਦੀ ਆਰੰਭਤਾ ਕੀਤੀ ਜਾਵੇਗੀ | ਕੈਬਨਿਟ ਮੰਤਰੀ ਨੇ ਦੱਸਿਆ ਕਿ ਗੱਤਕਾ ਸਿਰਫ਼ ਇੱਕ ਮਾਰਸ਼ਲ ਆਰਟ ਨਹੀਂ, ਬਲਕਿ ਸਿੱਖ ਧਰਮ ਦੀ ਰੂਹਾਨੀ ਪਰੰਪਰਾ ਦਾ ਪ੍ਰਤੀਕ ਹੈ | ਇਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਸੂਰਬੀਰਤਾ, ਅਨੁਸ਼ਾਸਨ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਉਦੇਸ਼ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿਚ ਪਹੁੰਚ ਰਹੇ ਸੰਗਤਾਂ ਨੂੰ ਹਰ ਪੱਖੋਂ ਬਿਹਤਰੀਨ ਪ੍ਰਬੰਧ ਪ੍ਰਦਾਨ ਕੀਤੇ ਜਾਣ | ਉਨ੍ਹਾਂ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਵਿਚ ਇਸ ਮੌਕੇ ਲਈ ਵਿਸ਼ੇਸ਼ ਤੌਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਸਟੇਡੀਅਮ ਵਿਚ ਬੈਠਕ ਦੀ ਸੁਵਿਧਾ, ਸੁਰੱਖਿਆ ਪ੍ਰਬੰਧ, ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਖੇਡ ਵਿਭਾਗ ਸਾਂਝੇ ਤੌਰ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਰਾਸਤੀ ਸੈਰ ਦਾ ਅਰੰਭ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਹੋ ਕੇ ਗੁਰਦੁਆਰਾ ਸੀਸ਼ ਗੰਜ ਸਾਹਿਬ, ਗੁਰਦੁਆਰਾ ਤੇਗ ਬਹਾਦਰ ਮਿਊਜ਼ੀਅਮ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਸਮਾਪਤੀ ਕੀਤੀ ਜਾਵੇਗੀ | ਇਹ ਵਿਰਾਸਤੀ ਸੈਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹੋਵੇਗੀ | ਇਸ ਵਿਸ਼ੇਸ਼ ਸੈਰ ਦਾ ਉਦੇਸ਼ ਸੰਗਤਾਂ ਨੂੰ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨਾਲ ਜੁੜੇ ਇਤਿਹਾਸ, ਸਿੱਖ ਵਿਰਾਸਤ ਅਤੇ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਨਾ ਹੈ | ਉਨ੍ਹਾਂ ਦੱਸਿਆ ਕਿ ਵਿਰਾਸਤੀ ਸੈਰ ਦੀ ਸ਼ੁਰੂਆਤ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਮਾਤਾ ਮਾਤਾ ਨਾਨਕੀ ਜੀ ਦੇ ਨਾਂ 'ਤੇ 'ਚੱਕ ਨਾਨਕੀ' ਨਗਰੀ ਦੀ ਸਥਾਪਨਾ ਕੀਤੀ ਸੀ ਅਤੇ ਸਭ ਤੋਂ ਪਹਿਲਾ ਆਪ ਪਰਿਵਾਰ ਸਮੇਤ ਨਿਵਾਸ ਕੀਤਾ ਸੀ |
ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਵਿਦਿਆਰਥੀਆਂ ਦਾ ਨਾਵਲ ਤੇ ਪੁਸਤਕ ਰੀਵਿਊ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਟੁੱਟੀਆਂ ਸੜਕਾਂ ਨੂੰ ਨਵਿਆਉਣ ਲਈ ਇਲਾਕਾ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।