22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਵਿਦਿਆਰਥੀਆਂ ਦਾ ਨਾਵਲ ਤੇ ਪੁਸਤਕ ਰੀਵਿਊ ਮੁਕਾਬਲਾ ਕਰਵਾਇਆ

ਅਜੀਤ ਡੈਸਕ 19-11-2025
ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬਹੁਤ ਹੀ ਸ਼ਲਾਘਾਯੋਗ 'ਤੇ ਖ਼ੂਬਸੂਰਤ ਤਰੀਕੇ ਨਾਲ ਵਿਦਿਆਰਥੀਆਂ ਵਿਚ ਨਾਵਲ ਤੇ ਪੁਸਤਕ ਰੀਵਿਊ ਮੁਕਾਬਲਾ ਕਰਵਾਇਆ ਗਿਆ | ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਮੈਡਮ ਕੁਲਵਿੰਦਰ ਕੌਰ ਅਤੇ ਮੈਡਮ ਜਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਇਹ ਮੁਕਾਬਲਾ ਕਰਵਾਇਆ ਗਿਆ | ਇਸ ਦੌਰਾਨ ਇਹ ਮੁਕਾਬਲਾ ਦੋ ਨਾਵਲ ਰੋਹੀਬੀਆਨ ਤੇ ਇੱਕ ਹੋਰ ਨਵਾਂ ਸਾਲ 'ਤੇ ਕਰਵਾਇਆ ਗਿਆ | ਵਿਦਿਆਰਥੀਆਂ ਨੇ ਕਈ ਦਿਨਾਂ ਤੋਂ ਨਾਵਲ ਨੂੰ ਚੰਗੀ ਤਰ੍ਹਾਂ ਸਮਝ ਕੇ ਪੜ੍ਹਾਈ ਕੀਤੀ ਅਤੇ ਉਸ ਤੋਂ ਬਾਅਦ ਮੁਕਾਬਲੇ ਵਿਚ ਹਿੱਸਾ ਲਿਆ | ਇਸ ਦੌਰਾਨ ਵਿਦਿਆਰਥੀਆਂ ਨੇ ਨਾਵਲ ਦੇ ਵਿਸ਼ੇ ਪੱਖ ਤੇ ਕਲਾ ਪੱਖ ਤੋਂ ਬੜੀ ਹੀ ਬਰੀਕੀ ਨਾਲ ਆਲੋਚਨਾਤਮਿਕ ਢੰਗ ਨਾਲ ਪੁਸਤਕ ਰੀਵਿਊ ਲਿਖਿਆ | ਇਸ ਦੇ ਨਾਲ ਵਿਦਿਆਰਥੀਆਂ ਦੇ ਸਾਹਿੱਤ ਪ੍ਰਤੀ ਰੁਚੀ ਤੇ ਗਿਆਨ ਵਿਚ ਵਾਧਾ ਹੋਇਆ | ਇਸ ਮੁਕਾਬਲੇ ਵਿਚ ਕੋਮਲਪ੍ਰੀਤ ਤੇ ਜਸ਼ਨ ਨੇ ਪਹਿਲਾ ਸਥਾਨ, ਕਿਰਨ ਦੇਵੀ ਨੇ ਦੂਜਾ ਅਤੇ ਕਿਰਨਦੀਪ ਨੇ ਤੀਜਾ ਸਥਾਨ ਹਾਸਲ ਕੀਤਾ | ਕਮੇਟੀ ਮੈਂਬਰ ਕੈਪਟਨ ਗੁਰਚਰਨ ਦਾਸ ਤੇ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਸਾਹਿੱਤ ਦੇ ਰੂਪ ਵਿਚ ਰੁਚੀ ਰੱਖਣੀ ਤੇ ਪੜ੍ਹਾਈ ਦੇ ਨਾਲ ਗਿਆਨ ਵਿਚ ਵਾਧਾ ਹੋਣ 'ਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ | ਇਸ ਮੌਕੇ 'ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਬਾਜਵਾ ਸਪੋਰਟਸ ਐਂਡ ਹੈਲਪਿੰਗ ਹੈਂਡ ਕਲੱਬ ਨੇ ਖਿਡਾਰੀਆਂ ਨੂੰ ਹੈਂਡਬਾਲ ਕਿੱਟ ਦਿੱਤੀ <br/> ਅਗਲੀ ਖ਼ਬਰ 24 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ 'ਚ ਕਰਵਾਏ ਜਾਣਗੇ ਗਤਕਾ ਮੁਕਾਬਲੇ-ਹਰਜੋਤ ਸਿੰਘ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।