ਮੋਰਿੰਡਾ, 18 ਨਵੰਬਰ (ਪਿ੍ਤਪਾਲ ਸਿੰਘ)-ਸਮਾਜਿਕ ਜ਼ਿੰਮੇਵਾਰੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ, ਬਾਜਵਾ ਸਪੋਰਟਸ ਐਂਡ ਹੈਲਪਿੰਗ ਹੈਂਡ ਕਲੱਬ ਵਲੋਂ ਦਸਮੇਸ਼ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਹੈਂਡਬਾਲ ਕਿੱਟ ਭੇਟ ਕੀਤੀ | ਇਸ ਸਬੰਧੀ ਸਮਾਜ ਸੇਵੀ ਮਨਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਦਸਮੇਸ਼ ਸਪੋਰਟਸ ਕਲੱਬ ਵਿਚ 120 ਤੋਂ ਵੱਧ ਬੱਚੇ ਨਿਯਮਿਤ ਤੌਰ 'ਤੇ ਅਭਿਆਸ ਕਰਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਰਾਜ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਨੂੰ ਸਾਬਤ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਸਿਰਫ਼ ਉਤਸ਼ਾਹ ਅਤੇ ਸਹੀ ਦਿਸ਼ਾ ਦੀ ਲੋੜ ਹੈ | ਦਸਮੇਸ਼ ਸਪੋਰਟਸ ਕਲੱਬ ਦੇ ਬੱਚਿਆਂ ਦੇ ਸਮਰਪਣ ਅਤੇ ਨਿਯਮਤ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਹੈਂਡਬਾਲ ਕਿੱਟ ਦਿੱਤੀ ਗਈ | ਇਹ ਮੌਕੇ ਕਲੱਬ ਮੈਂਬਰਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਬਾਜਵਾ ਸਪੋਰਟਸ ਐਂਡ ਹੈਲਪਿੰਗ ਹੈਂਡ ਕਲੱਬ ਪਹਿਲਾਂ ਵੀ ਅਜਿਹੀਆਂ ਸਮਾਜ ਸੇਵਾ ਅਤੇ ਖੇਡ ਪ੍ਰਮੋਸ਼ਨ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਸ ਅਭਿਆਸ ਨੂੰ ਹੋਰ ਜੋਸ਼ ਨਾਲ ਜਾਰੀ ਰੱਖੇਗਾ | ਇਸ ਮੌਕੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਅਮਰਜੀਤ ਸਿੰਘ ਲੱਲਾ ਰੌਣੀ, ਪਵਨ ਕੁਮਾਰ, ਰਾਜੇਸ਼ ਕੁਮਾਰ ਸ਼ਮਾ, ਕਿ੍ਸ਼ਨ ਸਿੰਘ ਰਾਣਾ, ਰੁਪਿੰਦਰ ਸਿੰਘ ਭਿੱਚਰਾ, ਸੁਰਿੰਦਰ ਸਿੰਘ ਸ਼ਿੰਦਰੀ, ਅਨਮੋਲ ਮੱਟੂ ਆਦਿ ਹਾਜ਼ਰ |