ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜੇ ਐਸ ਨਿੱਕੂਵਾਲ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਗੁਰੂ ਨਗਰੀ ਦੀਆਂ ਸਮੂਹ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਕੱਢੀਆਂ ਜਾ ਰਹੀਆਂ ਰਾਤਰੀ ਫੇਰੀਆਂ ਲਗਾਤਾਰ ਜਾਰੀ ਹਨ | ਬੀਤੀ ਰਾਤ ਅਰਦਾਸ ਕਰਨ ਉਪਰੰਤ ਆਰੰਭ ਹੋਈ ਰਾਤਰੀ ਫੇਰੀ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਭੋਰਾ ਸਾਹਿਬ ਤੋਂ ਬਾਅਦ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਮਾਪਤ ਹੋਈ | ਇਸ ਮੋਕੇ ਰਾਤਰੀ ਫੇਰੀਆਂ ਦੇ ਪ੍ਰਬੰਧਕ ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ ਅਤੇ ਜਸਵਿੰਦਰ ਪਾਲ ਸਿੰਘ ਬਿੱਲਾ ਨੇ ਦੱਸਿਆ ਕਿ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਨਵੰਬਰ ਤੋਂ 29 ਨਵੰਬਰ ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਏ ਜਾ ਰਹੇ ਹਨ | ਜਿਸ ਤਹਿਤ ਉਕਤ ਰਾਤਰੀ ਫੇਰੀਆਂ 20 ਨਵੰਬਰ ਤੱਕ ਜਾਰੀ ਰਹਿਣਗੀਆਂ | ਇਸ ਮੌਕੇ ਲੈਕਚਰਾਰ ਗੁਰਚਰਨ ਸਿੰਘ, ਤਜਿੰਦਰ ਸਿੰਘ, ਜਸਵਿੰਦਰ ਸਿੰਘ, ਰਾਮ ਪਰਾਸ਼ਰ ਬਿੱਲਾ, ਮਾਸਟਰ ਸਰਬਜੀਤ ਸਿੰਘ, ਜਸਵਿੰਦਰ ਸਿੰਘ ਲਾਡਾ, ਜਗਦੇਵ ਸਿੰਘ ਦਿਲਬਰ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਕੌਂਸਲਰ ਬੀਬੀ ਬਲਵੀਰ ਕੌਰ,ਕੌਂਸਲਰ ਮਨਪ੍ਰੀਤ ਕੌਰ, ਸੰਦੀਪ ਕੌਰ, ਰਮਨਦੀਪ ਕੌਰ, ਗੁਰਦੀਪ ਕੌਰ, ਬਨਦੀਪ ਕੌਰ, ਰਜਿੰਦਰ ਕੌਰ, ਵਜੀਰ ਕੌਰ, ਹਰਪ੍ਰੀਤ ਕੌਰ, ਹਰਲੀਨ ਕੌਰ,ਤਜਿੰਦਰ ਕੌਰ, ਜੈਸਮੀਨ ਕੌਰ,ਹਰਸ਼ਨੂਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ |