22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬਲਾਕ ਪੱਧਰੀ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਬਲਾਕ ਪੱਧਰੀ ਮੁਕਾਬਲਿਆਂ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਮੁਖੀ ਪ੍ਰਵੀਨ ਲਤਾ ਸ਼ਰਮਾ ਅਤੇ ਹਾਜ਼ਰ ਹੋਰ | ਤਸਵੀਰ: ਚੌਧਰੀ ਧਰਮ ਪਾਲ <br/> 19-11-2025
ਸੁਖਸਾਲ, 18 ਨਵੰਬਰ (ਧਰਮ ਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕ ਪੱਧਰੀ ਰਾਜ ਅਧੀਨ ਕਰਵਾਏ ਵਿਗਿਆਨ ਪ੍ਰਦਰਸ਼ਨੀ ਦੌਰਾਨ ਸਰਕਾਰੀ ਹਾਈ ਸਕੂਲ ਕੁਲਗਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਪ੍ਰਵੀਨ ਲਤਾ ਸ਼ਰਮਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਸਾਡੇ ਸਕੂਲ ਦੇ ਮਿਡਲ ਵਰਗ ਵਿਚ ਕੀਰਤੀ ਧੀਮਾਨ ਨੇ ਪਹਿਲਾ ਅਤੇ ਜੈਸਮੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਸੈਕੰਡਰੀ ਵਰਗ ਵਿਚ ਕੋਮਲ ਨੇ ਪਹਿਲਾ ਅਤੇ ਸਮੀਕਸ਼ਾ ਨੇ ਦੂਜਾ ਸਥਾਨ ਹਾਸਲ ਕੀਤਾ | ਅੱਜ ਸਕੂਲ ਵਿਖੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਕਿ ਅਗਾਂਹ ਤੋਂ ਸਕੂਲ ਦੇ ਬਾਕੀ ਵਿਦਿਆਰਥੀ ਵੀ ਇਹਨਾਂ ਤੋਂ ਸੇਧ ਲੈ ਕੇ ਅੱਗੇ ਵੱਧ ਸਕਣ | ਇਸ ਮੌਕੇ ਸਕੂਲ ਮੁਖੀ ਪ੍ਰਵੀਨ ਲਤਾ ਸ਼ਰਮਾ, ਸਾਇੰਸ ਅਧਿਆਪਕਾ ਲਲਿਤਾ ਬੰਗਾ ਆਦਿ ਅਤੇ ਸਮੂਹ ਅਧਿਆਪਕ ਵਰਗ ਵੀ ਹਾਜ਼ਰ ਰਿਹਾ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਦਲਿਤ ਨੌਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ. ਕਮਿਸ਼ਨ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।