22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਘਨੌਲੀ ਵਿਖੇ ਯੂਰੀਆ ਖਾਦ ਦੀ ਘਾਟ ਨੂੰ ਪੂਰਾ ਕਰਨ ਦੀ ਕੀਤੀ ਮੰਗ <br/>

ਅਜੀਤ ਡੈਸਕ 19-11-2025
ਘਨੌਲੀ, 18 ਨਵੰਬਰ (ਜਸਵੀਰ ਸਿੰਘ ਸੈਣੀ)-ਦੀ ਘਨੌਲੀ ਸਹਿਕਾਰੀ ਬਹੁਮੰਤਵੀ ਸਭਾ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਹਰਫੂਲ ਸਿੰਘ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਜਿੱਥੇ ਅਹੁਦੇਦਾਰਾਂ ਵਲੋਂ ਅਹਿਮ ਵਿਚਾਰ ਵਟਾਂਦਰੇ ਕੀਤੀ ਗਏ ਉੱਥੇ ਹੀ ਉਨ੍ਹਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਸਰਕਾਰ ਨੂੰ ਅਪੀਲ ਕਰਦਿਆਂ ਹੋਇਆ ਕਿਹਾ ਕਿ ਆਪਣੇ ਘਨੌਲੀ ਦੀ ਸਹਿਕਾਰੀ ਸਭਾ ਦੇ ਵਿਚ ਯੂਰੀਆ ਖਾਦ ਡਾਇਆ ਨਹੀਂ ਹੈ | ਜਿਸ ਕਰਕੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਯੂਰੀਆ ਖਾਦ ਦੀਆਂ ਗੱਡੀਆਂ ਰਾਹੀਂ ਸਪਲਾਈ ਹੋਰ ਪਾਸੇ ਤਾਂ ਚਲੀ ਗਈ ਪ੍ਰੰਤੂ ਘਨੌਲੀ ਸਭਾ ਨੂੰ ਯੂਰੀਆ ਖਾਦ ਦੀ ਸਪਲਾਈ ਨਹੀਂ ਆਈ, ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਮੁਸੀਬਤਾਂ ਨਾਲ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਜਲਦ ਹੀ ਯੂਰੀਆ ਖਾਦ ਘਨੌਲੀ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਹਰਫੂਲ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਸਭ ਕਾ ਸਰਪੰਚ ਰਵਿੰਦਰ ਸਿੰਘ ਕਾਲਾ ਢੱਕੀ, ਦਲਜੀਤ ਸਿੰਘ ਭੂੱਟੋ, ਗੁਰਦਿਆਲ ਸਿੰਘ ਘਨੌਲਾ, ਦਵਿੰਦਰ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ ਸਾਬਕਾ ਪਟਵਾਰੀ, ਤਰਲੋਕ ਸਿੰਘ, ਮਾਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਂਝਾ ਅਧਿਆਪਕ ਮੋਰਚੇ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਬਲਾਕ ਸੰਮਤੀ ਦੇ ਸਾਬਕਾ ਮੈਂਬਰ ਰਾਮ ਪ੍ਰਤਾਪ ਸੈਣੀ ਨੂੰ ਸ਼ਰਧਾਂਜਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।