22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਭਲਕੇ ਪਿੰਡ ਬਾਸ ਨੰਗਲ ਡੈਮ ਵਿਖੇ ਹੋਵੇਗਾ 47ਵਾਂ ਕੁਸ਼ਤੀ ਦੰਗਲ

ਅਜੀਤ ਡੈਸਕ 19-11-2025
ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੇ ਚਰਚਿਤ ਪਿੰਡ ਬਾਸ ਵਿਖੇ ਲੰਬੜਦਾਰ ਦਰਸ਼ਨ ਸਿੰਘ ਢਿੱਲੋਂ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨਗਰ ਖੇੜੇ ਦੀ ਦੀ ਸੁੱਖ ਸ਼ਾਂਤੀ ਅਤੇ ਤਰੱਕੀ ਲਈ 47ਵਾਂ ਵਿਸ਼ਾਲ ਕੁਸ਼ਤੀ ਦੰਗਲ 20 ਨਵੰਬਰ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਅਜੀਤ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਲੰਬੜਦਾਰ ਦਰਸ਼ਨ ਸਿੰਘ ਢਿੱਲੋ ਨੇ ਦੱਸਿਆ ਕਿ 20 ਨਵੰਬਰ ਨੂੰ ਦੁਪਹਿਰ 3 ਵਜੇ ਇਹ ਕੁਸ਼ਤੀ ਦੰਗਲ ਸ਼ੁਰੂ ਹੋਵੇਗਾ, ਜਿਸ ਵਿਚ ਪੰਜਾਬ, ਹਿਮਾਚਲ, ਹਰਿਆਣਾ, ਚੰਡੀਗੜ੍ਹ ਦੇ ਮਸ਼ਹੂਰ ਅਖਾੜਿਆਂ ਦੇ 150 ਦੇ ਕਰੀਬ ਚੋਟੀ ਦੇ ਪਹਿਲਵਾਨ ਹਿੱਸਾ ਲੈਣਗੇ ਉਹਨਾਂ ਦੱਸਿਆ ਕਿ 01 ਲੱਖ 15 ਹਜਾਰ ਰੁਪਏ ਦੀ ਵੱਡੀ ਝੰਡੀ ਦੀ ਕੁਸ਼ਤੀ ਹਮੀਦ ਇਰਾਨ ਅਤੇ ਸੁਮਿਤ ਸੋਨੀਪਤ ਦਰਮਿਆਨ ਹੋਵੇਗੀ | ਸ. ਢਿੱਲੋਂ ਨੇ ਕਿਹਾ ਕਿ ਇਸ ਦਿਨ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਡੀ.ਆਈ.ਜੀ. ਜੇਲ੍ਹਾਂ ਪੰਜਾਬ ਦਲਜੀਤ ਸਿੰਘ ਰਾਣਾ ਸ਼ਿਰਕਤ ਕਰਨਗੇ ਅਤੇ ਪਹਿਲਵਾਨਾਂ ਦਾ ਹੌਸਲਾ ਵਧਾਉਣਗੇ | ਉਹਨਾਂ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਾਸਤੇ ਸਮੁੱਚੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਮੀਡੀਆ ਰਾਹੀਂ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਇਸ ਕੁਸ਼ਤੀ ਦੰਗਲ ਨੂੰ ਵੇਖਣ ਲਈ ਪਹੁੰਚਣ ਅਤੇ ਅਜੋਕੀ ਨੌਜਵਾਨ ਪੀੜੀ ਨੂੰ ਵੀ ਕੁਸ਼ਤੀ ਦੀ ਖੇਡ ਤੋਂ ਜਾਣੂ ਕਰਵਾਉਣ, ਤਾਂ ਜੋ ਪੜ੍ਹਾਈ ਦੇ ਨਾਲ ਨਾਲ ਅਜੋਕੀ ਤੇਜ਼ ਰਫਤਾਰ ਯੁਗ ਵਿਚ ਜੀਉ ਰਹੀ ਨੌਜਵਾਨੀ ਨੂੰ ਖੇਡਾਂ ਵੱਲ ਨੂੰ ਦੀ ਉਤਸ਼ਾਹਿਤ ਕੀਤਾ ਜਾ ਸਕੇ |

ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ ਅਗਲੀ ਖ਼ਬਰ ਸਾਂਝਾ ਅਧਿਆਪਕ ਮੋਰਚੇ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।