15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਬੁੱਢਾ ਸਰ ਸਾਹਿਬ ਲੋਹਟਬੱਦੀ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਇਆ ਸਮਾਪਤ <br/>

ਅਜੀਤ ਡੈਸਕ 20-11-2025
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ ਐਸ ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਬੁੱਢਾਸਰ ਸਾਹਿਬ ਲੋਹਟ ਬੱਦੀ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਮਾਪਤ ਹੋ ਗਿਆ | ਨਗਰ ਕੀਰਤਨ ਦੇ ਪ੍ਰਬੰਧਕ ਬਾਬਾ ਜਸਦੇਵ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਅਤੇ ਨੇੜਲੇ ਪਿੰਡਾਂ ਦੀ ਸੰਗਤ ਵਿਚ ਭਾਰੀ ਉਤਸ਼ਾਹ ਸੀ | ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਵੀ ਸੰਗਤ ਦੀ ਸਹੂਲਤ ਲਈ ਵਧੀਆਂ ਤੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ | ਉਨ੍ਹਾਂ ਦੱਸਿਆ ਕਿ ਸੰਗਤ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਗੁਰੂ-ਕੇ-ਮਹਿਲ ਭੋਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ ਗਿਆ | ਇਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਆਈਆਂ ਸਾਰੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਭੁਪਿੰਦਰ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਭੁਪਿੰਦਰਪਾਲ ਸਿੰਘ ਤਲਵਾੜ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਏ.ਐਸ.ਆਈ. ਗੁਰਨੈਬ ਸਿੰਘ ਸੈਣੀ ਡੀ.ਜੀ.ਪੀ. ਡਿਸਕ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਨੇ ਬਦਲਵੇਂ ਆਵਾਜਾਈ ਰੂਟ ਤੇ ਪਾਰਕਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।