ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਮੋਰਿੰਡਾ ਮਾਰਗ 'ਤੇ ਨਿਰਮਾਣ ਅਧੀਨ ਗੇਟ ਨੇੜੇ ਇੱਕ ਵਾਪਰੇ ਭਿਆਨਕ ਕਾਰ ਹਾਦਸੇ ਵਿਚ ਕਾਰ ਡਿਵਾਈਡਰ ਨਾਲ ਟਕਰਾ ਕੇ ਕਰੀਬ 100 ਮੀਟਰ ਦੂਰ ਜਾ ਕੇ ਪਲਟ ਗਈ | ਇਸ ਹਾਦਸੇ ਵਿਚ ਭਾਵੇਂ ਕਿਸੇ ਤਰਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਕਾਰ ਬੁਰੀ ਤਰਾਂ ਨੁਕਸਾਨੀ ਗਈ ਹੈ | ਦੇਰ ਰਾਤ ਵਾਪਰੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਕਾਰ ਵਿਚ ਸਵਾਰ ਚਾਰ ਵਿਅਕਤੀਆਂ 'ਚੋਂ ਇੱਕ ਦੇ ਗੰਭੀਰ ਸੱਟਾਂ ਹੋਣ ਕਾਰਨ ਉਸ ਨੂੰ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਚੋਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ, ਜਦਕਿ ਬਾਕੀ ਤਿੰਨ ਬਿਲਕੁਲ ਸਹੀ ਹਨ | ਮੌਕੇ 'ਤੇ ਪੁੱਜੇ ਸ੍ਰੀ ਚਮਕੌਰ ਸਾਹਿਬ ਦੇ ਏ. ਐਸ. ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਕਾਰ ਨੂੰ ਥਾਣੇ ਲਿਆਂਦਾ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਕੀਤਾ ਜਾਵੇਗਾ |