ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਨੇੜਲੇ ਅਗੰਮਪੁਰ, ਚੱਕ ਹੋਲਗੜ੍ਹ, ਗਰਾ, ਗਨਾਰੂ ਅਤੇ ਮਹਿਰੋਲੀ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਅਜੀਤ ਕੌਰ ਜੀ ਅਗੰਮਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ | ਉਕਤ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਭਾਈ ਸਤਵਿੰਦਰ ਸਿੰਘ ਕਥਾਵਾਚਕ ਤਖਤ ਸ੍ਰੀ ਕੇਸਗੜ ਸਾਹਿਬ ਵਲੋਂ ਕੀਤੀ ਗਈ | ਇਸ ਮੌਕੇ ਭਾਈ ਜਗੀਰ ਸਿੰਘ ਸਾਬਕਾ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਸੰਗਤਾਂ ਨੂੰ ਸੰਗਤ ਨੂੰ ਸ਼ਤਾਬਦੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦ ਧਰਮ ਅਤੇ ਤਿਲਕ ਜੰਝੂ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਆ ਰਹੀ | ਇਸ ਮੌਕੇ ਭਾਈ ਸਰਬਜੀਤ ਸਿੰਘ, ਭਾਈ ਬਖਸ਼ੀਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਮਿੱਤਲ, ਨੰਬਰਦਾਰ ਦੀਪਕ ਕੁਮਾਰ, ਹਰਮਿੰਦਰ ਸਿੰਘ ਬੜਿੰਗ ਪਿ੍ੰਸੀਪਲ ਨਿਰੰਜਨ ਸਿੰਘ ਰਾਣਾ, ਦਵਿੰਦਰ ਵਰਮਾ, ਸੰਦੀਪ ਕੁਮਾਰ ਸਰਪੰਚ ਮਥੁਰਾ, ਮਨਮੋਹਨ ਸਿੰਘ ਸਰਪੰਚ ਗਰਾ, ਰਘਵੀਰ ਸਿੰਘ ਗਨਾਰੂ, ਪੰਚ ਠਾਕੁਰ ਰਾਣਾ, ਪੰਚ ਹਰਜੀਤ ਸਿੰਘ, ਕਰਮਵੀਰ ਸਿੰਘ ਸੰਗਰੂਰ, ਹਰਤੇਗਬੀਰ ਸਿੰਘ ਤੇਗੀ, ਸਰਬਜੀਤ ਸਿੰਘ ਰਾਣਾ, ਗੋਪਾਲ ਰਾਣਾ, ਸਰਪੰਚ ਮੁਕਟ ਕੌਰ, ਸਰਪੰਚ ਜਯੋਤੀ ਰਾਣਾ, ਪੰਚ ਬਲਜੀਤ ਕੌਰ, ਮਮਤਾ ਦੇਵੀ, ਮਧੂਬਾਲਾ ਆਦਿ ਹਾਜ਼ਰ ਸਨ |