15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਵੱਖ-ਵੱਖ ਥਾਈਾ ਛਾਪੇਮਾਰੀ ਦੌਰਾਨ ਨਾਜਾਇਜ਼ ਹਥਿਆਰ, ਨਸ਼ੀਲੇ ਪਾਊਡਰ ਅਤੇ ਚੋਰੀ ਕੀਤੇ ਮੋਟਰਸਾਈਕਲ ਸਮੇਤ ਦੋਸ਼ੀ ਕਾਬੂ <br/>

ਅਜੀਤ ਡੈਸਕ 20-11-2025
ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਡੀ. ਐਸ. ਪੀ. ਦਫ਼ਤਰ ਵਿਚ ਅੱਜ ਡੀ. ਐਸ. ਪੀ. ਮਨਜੀਤ ਸਿੰਘ ਔਲਖ ਵਲੋਂ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ, ਕਿ ਸ੍ਰੀ ਚਮਕੌਰ ਸਾਹਿਬ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਛਾਪੇਮਾਰੀ ਦੌਰਾਨ ਕਤਲ ਦੇ ਮਾਮਲੇ 'ਚ ਜ਼ਮਾਨਤ ਤੇ ਆਏ ਇੱਕ ਵਿਅਕਤੀ ਜਿਸ ਦੀ ਸ਼ਨਾਖ਼ਤ ਪਵਿੱਤਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਭਾਓਵਾਲ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਕਾਬੂ ਕਰਕੇ ਉਸ ਕੋਲੋਂ 18 ਗ੍ਰਾਮ ਨਸ਼ੀਲਾ ਪਾਊਡਰ,ਇੱਕ ਦੇਸੀ ਕੱਟਾ .12 ਬੋਰ ਸਮੇਤ 7 ਜਿੰਦਾ ਕਾਰਤੂਸ, ਇੱਕ ਦੇਸੀ ਕੱਟਾ .315 ਬੋਰ ਸਮੇਤ 2 ਜਿੰਦਾ ਕਾਰਤੂਸ ਤੇ .32 ਬੋਰ ਦੇ ਕੁੱਲ 10 ਜਿੰਦਾ ਕਾਰਤੂਸ ਬਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਆਦੇਸ਼ਾਂ 'ਤੇ ਗ਼ਲਤ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ੍ਰੀ ਚਮਕੌਰ ਸਾਹਿਬ ਨੂੰ ਇਹ ਵੱਡੀ ਸਫਲਤਾ ਮਿਲੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਕਿ ਉਕਤ ਵਿਅਕਤੀ ਜੋ ਹੁਣ ਨਸ਼ਿਆਂ ਦਾ ਕਾਰੋਬਾਰ ਕਰ ਰਿਹਾ ਹੈ, ਤੇ ਉਸ ਕੋਲ ਨਾਜਾਇਜ਼ ਅਸਲਾ ਤੇ ਐਮੂਨੇਸ਼ਨ ਵੀ ਹੈ | ਆਪਣੇ ਗਾਹਕਾ ਨੂੰ ਨਸ਼ਾ ਵੇਚਣ ਲਈ ਇਲਾਕੇ ਅੰਦਰ ਘੁੰਮ ਰਿਹਾ ਹੈ | ਪੁਲਿਸ ਪਾਰਟੀ ਵਲੋਂ ਏ. ਐਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਮਾਰੀ ਇਸ ਦਬਿਸ਼ ਦੌਰਾਨ ਪਵਿੱਤਰ ਸਿੰਘ ਨੂੰ ਕਾਬੂ ਕਰਕੇ ਹਨ, ਤੇ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ | ਉਨ੍ਹਾਂ ਅਨੁਸਾਰ ਇਸ ਕੋਲੋਂ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ | ਇਸ ਤੋ ਇਲਾਵਾ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਇੰਸਪੈਕਟਰ ਰਜਿੰਦਰ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਨੇ ਸੁਰਜੀਤ ਸਿੰਘ ਉਰਫ਼ ਕੈਂਟਰ ਪੁੱਤਰ ਬੰਤ ਸਿੰਘ, ਸੁਖਵਿੰਦਰ ਕੌਰ ਪਤਨੀ ਸੁਰਜੀਤ ਸਿੰਘ ਅਤੇ ਅਮਿ੍ੰਤਪਾਲ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਸ੍ਰੀ ਚਮਕੌਰ ਸਾਹਿਬ ਜਿਨ੍ਹਾਂ ਖ਼ਿਲਾਫ਼ ਪਹਿਲਾ ਵੀ ਨਸ਼ੇ ਸਬੰਧੀ ਕਈ ਮੁਕੱਦਮੇ ਦਰਜ ਹਨ, ਜੋ ਹੁਣ ਵੀ ਪਿੰਡ ਭੱਕੂਮਾਜਰਾ ਨੇੜੇ ਨਸ਼ੇੜੀਆਂ ਨੂੰ ਨਸ਼ੇ ਵੇਚਣ ਲਈ ਇਕੱਠੇ ਹੋਏ ਸਨ, ਪੁਲਿਸ ਪਾਰਟੀ ਵਲੋ ਛਾਪੇਮਾਰੀ ਕਰਕੇ ਤਿੰਨੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਕੁੱਲ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ | ਇਨ੍ਹਾਂ ਤੇ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਏ. ਐਸ. ਆਈ. ਸੁਦੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵਲੋ ਸ੍ਰੀ ਚਮਕੌਰ ਸਾਹਿਬ ਪੁਲਿਸ ਨੂੰ ਲੋੜਾਂ ਦੋਸ਼ੀ ਅਵਤਾਰ ਸਿੰਘ ਉਰਫ਼ ਮਹਿੰਗਾ ਪੁੱਤਰ ਮਨਜੀਤ ਸਿੰਘ ਵਾਸੀ ਸ਼੍ਰੀ ਚਮਕੌਰ ਸਾਹਿਬ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਉਸ ਕੋਲੋਂ ਚੋਰੀ ਕੀਤਾ ਮੋਟਰਸਾਈਕਲ ਮਾਰਕਾ ਹੀਰੋ ਬਰਾਮਦ ਕੀਤਾ ਗਿਆ ਹੈ | ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਹੋਰ ਪੁਲਿਸ ਅਮਲਾ ਵੀ ਮੌਜੂਦ ਸੀ |

ਪਿਛਲੀ ਖ਼ਬਰ ਅਰਨੋਲੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਸਮਾਗਮ ਸ਼ੁਰੂ <br/> ਅਗਲੀ ਖ਼ਬਰ ਅਗੰਮਪੁਰ ਅਤੇ ਲਾਗਲੇ ਪਿੰਡਾਂ ਦੀਆਂ ਸੰਗਤਾਂ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।