15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਅਰਨੋਲੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਸਮਾਗਮ ਸ਼ੁਰੂ <br/>

ਪਿੰਡ ਅਰਨੌਲੀ ਵਿਖੇ ਕੀਰਤਨ ਕਰਦੇ ਹੋਏ ਭਾਈ ਸੁਰਿੰਦਰਪਾਲ ਸਿੰਘ ਸੋਢੀ ਦਾ ਜਥਾ | <br/> 20-11-2025
ਮੋਰਿੰਡਾ, 19 ਨਵੰਬਰ (ਪਿ੍ਤਪਾਲ ਸਿੰਘ)-ਨੌਵੇਂ ਪਾਤਸਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਰਵਿਦਾਸ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਅਰਨੋਲੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਕਮੇਟੀ ਪ੍ਰਧਾਨ ਸੁਰਿੰਦਰ ਸਿੰਘ ਤੇ ਮੀਤ ਪ੍ਰਧਾਨ ਨਰਾਤਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਸੋਢੀ ਮੋਰਿੰਡੇ ਵਾਲੇ ਦੇ ਜਥੇ ਵਲੋਂ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸਰਪੰਚ ਗੁਰਮੀਤ ਕੌਰ, ਸਾਬਕਾ ਸਰਪੰਚ ਦਵਿੰਦਰ ਕੌਰ ਤੇ ਹਰਪ੍ਰੀਤ ਕੌਰ, ਮੁੱਖ ਸੇਵਾਦਾਰ ਬਲਜੀਤ ਕੌਰ, ਹਰਬੰਸ ਸਿੰਘ, ਮੇਜਰ ਸਿੰਘ, ਪੰਚ ਹਰਦੀਪ ਸਿੰਘ, ਸਾਬਕਾ ਪੰਚ ਧਰਮਿੰਦਰ ਸਿੰਘ, ਸੰਤੋਖ ਸਿੰਘ, ਬਲਜੀਤ ਸਿੰਘ ਗੋਲਾ, ਸੁਖਵਿੰਦਰ ਸਿੰਘ ਡੋਗਰ, ਬਲਜਿੰਦਰ ਸਿੰਘ ਫ਼ੋਜੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰੋਟਰੀ ਕਲੱਬ ਭਾਖੜਾ ਨੰਗਲ ਵਲੋਂ ਸਫ਼ਾਈ ਸੇਵਕਾਂ ਨੂੰ ਵੰਡੀਆਂ ਸੇਫ਼ਟੀ ਕਿੱਟਾਂ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਵੱਖ-ਵੱਖ ਥਾਈਾ ਛਾਪੇਮਾਰੀ ਦੌਰਾਨ ਨਾਜਾਇਜ਼ ਹਥਿਆਰ, ਨਸ਼ੀਲੇ ਪਾਊਡਰ ਅਤੇ ਚੋਰੀ ਕੀਤੇ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।