15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਆਂਗਣਵਾੜੀ ਵਰਕਰ/ਹੈਲਪਰ ਦੀ ਭਰਤੀ ਲਈ 10 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਅਜੀਤ ਡੈਸਕ 20-11-2025
ਰੂਪਨਗਰ, 19 ਨਵੰਬਰ (ਹੁੰਦਲ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸ਼ਰੂਤੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸਦੇ ਲਈ 19 ਨਵੰਬਰ ਤੋਂ 10 ਦਸੰਬਰ 2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ | ਸ੍ਰੀਮਤੀ ਸ਼ਰੂਤੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿਚ ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਵਿਚ ਗਰੈਜੂਏਸ਼ਨ ਪਾਸ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਆਂਗਣਵਾੜੀ ਵਰਕਰ ਲਈ ਅਪਲਾਈ ਕਰ ਸਕਦਾ ਹੈ ਅਤੇ ਉਮੀਦਵਾਰ ਵਲੋਂ ਦਸਵੀ ਵਿਚ ਪੰਜਾਬੀ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ ਤੇ ਵਿੱਦਿਅਕ ਯੋਗਤਾ ਸਰਟੀਫਿਕੇਟ ਅਪਲਾਈ ਕਰਨ ਦੀ ਅੰਤਿਮ ਮਿਤੀ ਤੋਂ ਪਹਿਲਾ ਹੋਣਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਭਰਤੀ ਲਈ ਘੱਟੋ-ਘੱਟ ਉਮਰ 21 ਸਾਲ ਤੇ ਵੱਧ ਤੋਂ ਵੱਧ ਉਮਰ 37 ਸਾਲ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਭਰਤੀ ਘੱਟੋ-ਘੱਟ 18 ਸਾਲ ਹੈ ਪੱਛੜੀਆ ਜਾਤੀਆ ਦੀ ਉਮਰ 42 ਸਾਲ ਹੋਣਾ ਲਾਜ਼ਮੀ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਭਰਤੀ ਸਬੰਧੀ ਵਿਸਥਾਰਪੂਰਕ ਵਿਗਿਆਪਨ, ਯੋਗਤਾ ਅਤੇ ਵਿੱਦਿਅਕ ਯੋਗਤਾ ਸੰਬਧੀ ਵਧੇਰੇ ਜਾਣਕਾਰੀ ਵਿਭਾਗ ਦੀ ਵੈੱਬਸਾੲਟ 'ਤੇ ਉਪਲਬਧ ਹੈ |

ਪਿਛਲੀ ਖ਼ਬਰ ਪਿੰਡ ਪਪਰਾਲੀ ਵਿਖੇ ਗੈਰ ਸੰਚਾਰੀ ਰੋਗਾਂ ਸੰਬੰਧੀ ਲਗਾਇਆ ਕੈਂਪ <br/> ਅਗਲੀ ਖ਼ਬਰ ਪੰਜਾਬ ਦੇ ਭਵਿੱਖ ਲਈ ਅਕਾਲੀ-ਭਾਜਪਾ ਗਠਜੋੜ ਜ਼ਰੂਰੀ-ਬੋਨੀ ਅਜਨਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।