15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਕਰਵਾਇਆ ਬਰਸੀ ਸਮਾਗਮ <br/>

ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਬਾਬਾ ਜਸਵੰਤ ਸਿੰਘ ਦੀ ਬਰਸੀ ਮੌਕੇ ਸੰਗਤਾਂ ਨੂੰ ਬਾਣੀ ਨਾਲ ਜੋੜਦੇ ਗਿਆਨੀ ਗੁਰਦੇਵ ਸਿੰਘ ਕੋਮਲ ਦਾ ਢਾਡੀ ਜਥਾ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 20-11-2025
ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਮਨਪ੍ਰੀਤ ਸਿੰਘ ਸੰਗਤਪੁਰੇ ਵਾਲਿਆਂ ਦੇ ਸਹਿਯੋਗ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਚੌਥੀ ਬਰਸੀ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਪ੍ਰਸਿੱਧ ਢਾਡੀ ਗਿਆਨੀ ਗੁਰਦੇਵ ਸਿੰਘ ਕੋਮਲ ਸੰਧੂਆਂ ਵਾਲੇ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਢਾਡੀ ਜਥੇ ਅਤੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਜਿਥੇ ਗੁਰਬਾਣੀ ਨਾਲ ਜੋੜਿਆ ਉਥੇ ਹੀ ਸਿੱਖੀ ਦੇ ਪ੍ਰਚਾਰ ਅਤੇ ਪਸਾਰੇ ਲਈ ਗਿਆਨੀ ਜਸਵੰਤ ਸਿੰਘ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਵੀ ਕੀਤਾ | ਭਾਈ ਮਨਪ੍ਰੀਤ ਸਿੰਘ ਸੰਗਤਪੁਰਾ ਵਾਲਿਆਂ ਨੇ ਆਈਆਂ ਸੰਗਤਾਂ ਅਤੇ ਪ੍ਰਬੰਧਕਾ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਮੈਨੇਜਰ ਭਾਈ ਸੁਖਦੇਵ ਸਿੰਘ ਗੁਰਦੁਆਰਾ ਸਾਹਿਬ ਰਾਣਵਾਂ, ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਤੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਥੇਦਾਰ ਸੁਰਿੰਦਰ ਸਿੰਘ ਕਿਸ਼ਨਪੁਰਾ, ਕਿਸਾਨ ਆਗੂ ਪਰਗਟ ਸਿੰਘ ਰੌਲੂਮਾਜਰਾ, ਪ੍ਰੋਂ ਨਿਰਮਲ ਸਿੰਘ ਮਨੈਲੀ,ਜਥੇਦਾਰ ਗੁਰਮੀਤ ਸਿੰਘ ਮਕੜੋਨਾ ਜ਼ਿਲ੍ਹਾ ਪ੍ਰਧਾਨ ਸ੍ਰੋ:ਅ:ਦ;(ਪੁਨਰ ਸੁਰਜੀਤ),ਜਗਦੀਸ਼ ਸਿੰਘ ਕੰਗ, ਸੁਖਜਿੰਦਰ ਸਿੰਘ ਮਨੈਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ ਅੰਡਰ -17 ਸਾਲ ਲੜਕੇ ਦੀ ਸ਼ੁਰੂਆਤ <br/> ਅਗਲੀ ਖ਼ਬਰ ਪਿੰਡ ਪਪਰਾਲੀ ਵਿਖੇ ਗੈਰ ਸੰਚਾਰੀ ਰੋਗਾਂ ਸੰਬੰਧੀ ਲਗਾਇਆ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।