ਰੂਪਨਗਰ, 19 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ ਅੰਡਰ -17 ਸਾਲ ਲੜਕੇ ਅੱਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ | ਇਨ੍ਹਾਂ ਖੇਡਾਂ ਦੀ ਸ਼ੁਰੂਆਤ ਡੀ.ਏ.ਵੀ. ਸਕੂਲ ਰੂਪਨਗਰ ਦੀ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਸ਼ਰਮਾ ਅਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਨੇ ਸਾਂਝੇ ਤੌਰ ਕੀਤੀ | ਪਿ੍ੰਸੀਪਲ ਸ੍ਰੀਮਤੀ ਸੰਗੀਤਾ ਸ਼ਰਮਾ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਨਾਲ ਮਨ ਅਤੇ ਤਨ ਨਿਰੋਗ ਰਹਿੰਦਾ ਹੈ | ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਦੀ ਨਿਗਰਾਨੀ ਹੇਠ ਅਤੇ ਓਵਰ ਆਲ ਇੰਚਾਰਜ ਪਿ੍ੰਸੀਪਲ ਜਗਤਾਰ ਸਿੰਘ ਦੀ ਦੇਖਰੇਖ ਹੇਠ ਕਾਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਗੁਰਜੀਤ ਸਿੰਘ ਡੀ.ਪੀ.ਈ. ਨੂੰ ਖੇਡ ਕੰਡਕਟ ਇੰਚਾਰਜ ਨਿਯੁਕਤ ਕੀਤਾ ਗਿਆ ਤੇ ਸਟੇਜ ਸਕੱਤਰ ਦੀ ਭੂਮਿਕਾ ਵਰਿੰਦਰ ਸਿੰਘ ਅਤੇ ਸਰਬਜੀਤ ਸਿੰਘ ਨੇ ਬਾਖ਼ੂਬੀ ਨਿਭਾਈ | ਇਨ੍ਹਾਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਲੀਗ ਦੇ ਮੈਚਾਂ ਵਿਚ ਬਠਿੰਡਾ ਜ਼ਿਲ੍ਹੇ ਨੇ ਫ਼ਿਰੋਜ਼ਪੁਰ ਜ਼ਿਲੇ੍ਹ ਨੂੰ 2-0 ਦੇ ਅੰਤਰ ਨਾਲ, ਲੁਧਿਆਣਾ ਜ਼ਿਲ੍ਹੇ ਨੇ ਪਠਾਨਕੋਟ ਜ਼ਿਲੇ੍ਹ ਨੂੰ 2-0 ਨਾਲ , ਗੁਰਦਾਸਪੁਰ ਜ਼ਿਲ੍ਹੇ ਨੇ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਨੂੰ 2-0 ਦੇ ਅੰਤਰ ਨਾਲ, ਪਟਿਆਲੇ ਜ਼ਿਲ੍ਹੇ ਨੇ ਜਲੰਧਰ ਜ਼ਿਲ੍ਹੇ ਨੂੰ 2-0 ਦੇ ਅੰਤਰ ਨਾਲ, ਸ੍ਰੀ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਨੇ ਸੰਗਰੂਰ ਜ਼ਿਲ੍ਹੇ ਨੂੰ 2-1 ਦੇ ਅੰਤਰ ਨਾਲ ਰੂਪਨਗਰ ਜ਼ਿਲ੍ਹੇ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ 2-0 ਦੇ ਅੰਤਰ ਨਾਲ, ਮਾਨਸਾ ਜ਼ਿਲ੍ਹੇ ਨੇ ਕਪੂਰਥਲਾ ਜ਼ਿਲ੍ਹੇ ਨੂੰ 2-0 ਨਾਲ, ਸ.ਭ.ਸ. ਨਗਰ ਜ਼ਿਲ੍ਹੇ ਨੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ 2-0 ਦੇ ਅੰਤਰ ਨਾਲ, ਮੋਗਾ ਜ਼ਿਲ੍ਹੇ ਨੇ ਫ਼ਾਜ਼ਿਲਕਾ ਜ਼ਿਲੇ੍ਹ ਨੂੰ 2-0 ਦੇ ਅੰਤਰ ਨਾਲ, ਤਰਨਤਾਰਨ ਜ਼ਿਲ੍ਹੇ ਨੇ ਮਲੇਰਕੋਟਲਾ ਜ਼ਿਲ੍ਹੇ ਨੂੰ 2-0 ਨਾਲ, ਸ ਅ ਸ ਨਗਰ ਜ਼ਿਲ੍ਹੇ ਨੇ ਬਰਨਾਲਾ ਜ਼ਿਲ੍ਹੇ ਨੂੰ 2-0 ਨਾਲ, ਫ਼ਰੀਦਕੋਟ ਜ਼ਿਲ੍ਹੇ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ 2-0 ਨਾਲ, ਲੁਧਿਆਣੇ ਜ਼ਿਲ੍ਹੇ ਨੇ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਨੂੰ 2-0 ਨਾਲ, ਗੁਰਦਾਸਪੁਰ ਜ਼ਿਲ੍ਹੇ ਨੇ ਪਠਾਨਕੋਟ ਜ਼ਿਲੇ੍ਹ ਨੂੰ 2-0 ਨਾਲ, ਪਟਿਆਲੇ ਜ਼ਿਲ੍ਹੇ ਨੇ ਸੰਗਰੂਰ ਜ਼ਿਲ੍ਹੇ ਨੂੰ 2-0 ਨਾਲ, ਰੂਪਨਗਰ ਜ਼ਿਲ੍ਹੇ ਨੇ ਕਪੂਰਥਲਾ ਜ਼ਿਲ੍ਹੇ ਨੂੰ 2-0 ਨਾਲ ਹਰਾਇਆ |