ਸ੍ਰੀ ਅਨੰਦਪੁਰ ਸਾਹਿਬ 19 ਨਵੰਬਰ (ਜੇ ਐਸ ਨਿੱਕੂਵਾਲ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ 21 ਨਵੰਬਰ ਨੂੰ ਸਵੇਰੇ 11 ਵਜੇ 100 ਜਪੁਜੀ ਸਾਹਿਬ ਦੇ ਪਾਠ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ | ਇਸ ਸਬੰਧੀ ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਕਿਹਾ ਕਿ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਪ੍ਰੇਰਣਾ ਦਾਇਕ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਹੈ | ਇਸ ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਪ੍ਰੇਮ ਸਿੰਘ ਭੱਲੜੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰਨਗੀਆਂ |