20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ੋ੍ਰਮਣੀ ਕਮੇਟੀ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ-ਰਾਸ਼ਟਰੀ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਸੈਮੀਨਾਰ 'ਚ ਸੰਬੋਧਨ ਕਰਦੇ ਹੋਏ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੰਚ 'ਤੇ ਬਿਰਾਜਮਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਧਾਮੀ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਦੇ ਮੈਂਬਰ ਭਿੰਡਰ ਤੇ ਹੋਰ ਸ਼ਖ਼ਸੀਅਤਾਂ | <br/> ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਕਾਲਜ ਵਿਖੇ ਸੈਮੀਨਾਰ ਵਿਚ ਬੈਠੀ ਸੰਗਤ | <br/> 21-11-2025
ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਡਾਇਰੈਕਟੋਰੇਟ ਵਲੋਂ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ, ਬਾਣੀ ਤੇ ਸ਼ਹਾਦਤ ਅਜੋਕੇ ਸੰਦਰਭ ਵਿਚ' ਵਿਸ਼ੇ 'ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਇਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸਿੱਖ ਬੁੱਧੀਜੀਵੀ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸ਼੍ਰੋਮਣੀ ਕਮੇਟੀ ਦੇ ਅੰਤਿ੍ਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ ਸਮੇਤ ਵੱਡੀ ਗਿਣਤੀ ਕਾਲਜ ਪ੍ਰੋਫੈਸਰ, ਇਲਾਕੇ ਦੇ ਵਕੀਲ ਅਤੇ ਪਤਵੰਤੇ ਸ਼ਾਮਿਲ ਹੋਏ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ, ਗੁਰਬਾਣੀ ਤੇ ਸ਼ਹਾਦਤ ਸਾਨੂੰ ਸੰਸਾਰੀ ਤੇ ਆਤਮਿਕ ਜੀਵਨ ਦੇ ਕਲਿਆਣ ਲਈ ਸੰਸਾਰੀ ਬਲ ਤੇ ਰੂਹਾਨੀ ਬਲ ਦੀ ਸੁਮੇਲਤਾ ਵਾਲੀ ਜੁਗਤ ਦਿੰਦੇ ਹਨ | ਉਨ੍ਹਾਂ ਕਿਹਾ ਕਿ ਅੱਜ ਹਿੰਦੋਸਤਾਨ ਦੀ ਹੋਂਦ-ਹਸਤੀ ਗੁਰੂ ਤੇਗ ਬਹਾਦਰ ਜੀ ਦੀ ਬਦੌਲਤ ਹੈ ਪਰ ਦੁੱਖ ਦੀ ਗੱਲ ਹੈ ਕਿ ਅੱਜ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਕਕਾਰ ਤੇ ਜ਼ਮੀਰ ਦੀ ਆਜ਼ਾਦੀ ਖੋਹਣ ਲਈ ਘਟੀਆ ਹਥਕੰਡੇ ਵਰਤ ਰਹੀਆਂ ਹਨ | ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੀ ਅਜੋਕੇ ਵਿਸ਼ਵ ਪ੍ਰਸੰਗ 'ਚ ਵਿਆਖਿਆ ਕਰਦਿਆਂ ਆਖਿਆ ਕਿ ਨੌਵੇਂ ਪਾਤਸ਼ਾਹ ਨੂੰ ਹਿੰਦ ਦੀ ਚਾਦਰ, ਧਰਮ ਦੀ ਚਾਦਰ, ਸਿ੍ਸ਼ਟ ਦੀ ਚਾਦਰ ਤੇ ਮਾਨਵਤਾ ਦੀ ਚਾਦਰ ਕਿਹਾ ਜਾਂਦਾ ਹੈ ਪਰ ਗੁਰੂ ਸਾਹਿਬ ਦੀ ਹਿੰਦੁਸਤਾਨ ਉਪ ਮਹਾਂਦੀਪ ਦੀ ਤਕਦੀਰ ਤੇ ਅਜੋਕੀ ਹੋਂਦ 'ਚ ਜੋ ਅਜ਼ੀਮ ਦੇਣ ਸੀ, ਉਸ ਦੀ ਵਿਆਪਕਤਾ ਨੂੰ ਸਮਝਣ ਤੇ ਮਹਿਸੂਸ ਕਰਨ ਲਈ ਕਵੀ ਸੰਤੋਖ ਸਿੰਘ ਦੀਆਂ ਰਚਨਾਵਾਂ ਦੀ ਬਹੁਪੱਖੀ ਵਿਆਖਿਆ ਕਰਨ ਦੀ ਲੋੜ ਹੈ | ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਇਕ ਸ਼ਹਾਦਤ ਹੀ ਨਹੀਂ, ਬਲਕਿ ਮਾਨਵਤਾ 'ਚ ਆਤਮ-ਸਨਮਾਨ ਪੈਦਾ ਕਰਨ ਦਾ ਇਕ ਲਾਮਿਸਾਲ ਅਦੁੱਤੀ ਅਮਲ ਵੀ ਸੀ | ਇਸ ਮੌਕੇ ਡਾ. ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਦੁਨੀਆ ਦੇ ਅਕਾਦਮਿਕ ਤੇ ਬੌਧਿਕ ਸ਼ਬਦ-ਕੋਸ਼ ਵਿਚ ਧਰਮ ਦੀ ਵਿਆਖਿਆ ਸਮਰਪਣ, ਸਿਦਕ ਤੇ ਦਿ੍ੜ੍ਹਤਾ ਦੇ ਨੇਕ ਅਮਲ ਦੇ ਰੂਪ ਵਿਚ ਕੀਤੀ ਜਾਂਦੀ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਇਸ ਦੀ ਅਦੁੱਤੀ ਮਿਸਾਲ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਨੀਆ 'ਚ ਜਮਹੂਰੀਅਤ ਦੇ ਰਹਿਬਰ ਸਨ, ਜਿਨ੍ਹਾਂ ਦੀ ਬਦੌਲਤ ਅੱਜ ਸੰਸਾਰ ਅੰਦਰ ਮਨੁੱਖੀ ਅਧਿਕਾਰਾਂ ਨੂੰ ਸਨਮਾਨ ਮਿਲਦਾ ਹੈ | ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ ਜਸਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਿਲਬਾਗ ਸਿੰਘ ਬਾਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਤਲਵਿੰਦਰ ਸਿੰਘ ਬੁੱਟਰ, ਜਥੇਦਾਰ ਮੋਹਨ ਸਿੰਘ ਡੂਮੇਵਾਲ, ਸੁਰਿੰਦਰ ਸਿੰਘ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਦਰਸਾਉਂਦੇ ਰੌਸ਼ਨੀਆਂ ਤੇ ਆਵਾਜ਼ ਪ੍ਰੋਗਰਾਮ ਦੇਖ ਸੰਗਤਾਂ ਹੋਈਆਂ ਭਾਵਕ <br/> ਅਗਲੀ ਖ਼ਬਰ ਨਗਰ ਕੌਂਸਲ ਨੰਗਲ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੰਜੇ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।