19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ <br/>

ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰ ਰਹੇ ਪ੍ਰਬੰਧਕ ਅਤੇ ਦੀਵਾਨ 'ਚ ਹਾਜ਼ਰ ਸੰਗਤਾਂ | <br/> 21-11-2025
ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਗਾਇਨ ਸਰਵਣ ਕੀਤਾ | ਰਾਤ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਹੋਏ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਅਤੇ ਭਾਈ ਪ੍ਰੇਮ ਸਿੰਘ ਬੰਧੂ, ਨਾਲ ਹੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਦੇ ਹਜ਼ੂਰੀ ਰਾਗੀਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਬਾਣੀ ਗਾਇਨ ਨੇ ਸਮੂਹ ਹਾਜ਼ਰ ਸੰਗਤਾਂ ਨੂੰ ਡੂੰਘੀ ਰੂਹਾਨੀਅਤ ਨਾਲ ਜੋੜ ਦਿੱਤਾ | ਸਮਾਗਮਾਂ ਵਿਚ ਇਲਾਕੇ ਦੀ ਵੱਡੀ ਗਿਣਤੀ ਸੰਗਤ ਵਿਚ ਖ਼ਾਸ ਤੌਰ 'ਤੇ ਭਾਈ ਪਰਮਜੀਤ ਸਿੰਘ ਲੱਖੇਵਾਲ (ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਜਸਵੀਰ ਸਿੰਘ (ਮੈਨੇਜਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ), ਪਰਮਜੀਤ ਸਿੰਘ (ਸੀਨੀਅਰ ਮੀਤ ਪ੍ਰਧਾਨ), ਹਰਜੀਤ ਸਿੰਘ ਢੀਂਗਰਾ, ਹਰਜੀਤ ਸਿੰਘ ਸੇਠੀ, ਸੁਖਵਿੰਦਰ ਸਿੰਘ ਸੋਭਤੀ, ਅੰਮਿ੍ਤਪਾਲ ਸਿੰਘ ਦੁੱਗਲ, ਤੇਜਿੰਦਰ ਪਾਲ ਸਿੰਘ ਗੋਲਡੀ ਭਾਟੀਆ, ਰਣਜੀਤ ਸਿੰਘ ਗਿੱਲ, ਐਡਵੋਕੇਟ ਜੇ.ਪੀ. ਸਿੰਘ ਢੇਰ, ਐਡਵੋਕੇਟ ਸੂਰਜਪਾਲ ਸਿੰਘ, ਮਨਮੋਹਨ ਸਿੰਘ ਪੱਪੂ, ਰਜਿੰਦਰ ਸਿੰਘ ਨਨੂਆ (ਪ੍ਰਧਾਨ ਰਣਜੀਤ ਐਵੇਨਿਊ ਵੈੱਲਫੇਅਰ ਐਸੋਸੀਏਸ਼ਨ), ਪਰਵਿੰਦਰ ਪਾਲ ਸਿੰਘ ਬਿੰਟਾ, ਵਿਸ਼ਾਲ ਵਾਸੂਦੇਵਾ, ਅਤੇ ਬੀਬੀ ਅਮਰਜੀਤ ਕੌਰ (ਪ੍ਰਧਾਨ ਇਸਤਰੀ ਸਤਿਸੰਗ ਸਭਾ) ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾ ਕੇ ਗੁਰੂ ਘਰੋਂ ਅਸੀਸਾਂ ਪ੍ਰਾਪਤ ਕੀਤੀਆਂ | ਸਮਾਗਮ ਦੇ ਅਖੀਰ 'ਚ ਚਰਨ ਸਿੰਘ ਭਾਟੀਆ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ, ਨੇ ਸਮਾਗਮ ਵਿਚ ਸ਼ਾਮਿਲ ਹੋਈ ਸੰਗਤ, ਕੀਰਤਨੀ ਜਥਿਆਂ ਤੇ ਸਮੂਹ ਪ੍ਰਬੰਧਕ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਸੇਵਾਦਾਰਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੇ ਯਤਨਾਂ ਨਾਲ ਇਸ ਰੂਹਾਨੀ ਸਮਾਗਮ ਨੂੰ ਸੁਚਾਰੂ ਤਰੀਕੇ ਨਾਲ ਕਰਵਾਇਆ |

ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।