19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਖ਼ਾਲਸਾ ਸਕੂਲ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 21-11-2025
ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ 21 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ | ਇਸ ਸੰਬੰਧੀ ਸਕੂਲ ਮੁਖੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ 21 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ | ਉਪਰੰਤ ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਸਕੂਲ ਦੀ ਮੈਂਬਰ ਇੰਚਾਰਜ ਪਿ੍ੰਸੀਪਲ ਪ੍ਰਭਜੋਤ ਕੌਰ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ | ਸਮਾਗਮ ਦਾ ਮਨੋਰਥ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਵਿਦਿਆਰਥੀ ਵਰਗ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਗਰ ਕੀਰਤਨ ਦੀ ਆਮਦ ਮੌਕੇ ਲਗਾਏ ਜਾ ਰਹੇ ਹਨ ਲੰਗਰ-ਬਾਬਾ ਸੁੱਖਪਾਲ ਸਿੰਘ ਭੈਰੋਮਾਜਰਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।