ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸ੍ਰੀ ਦਸਮੇਸ਼ ਗੜ੍ਹ ਸਾਹਿਬ ਭੈਰੋਮਾਜਰਾ ਦੇ ਮੋਜੂਦਾ ਮੁਖੀ ਬਾਬਾ ਸੁੱਖਪਾਲ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਅੇ ਨਗਰ ਕੀਰਤਨ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਵਲੋਂ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਜਾ ਰਹੇ ਹਨ | ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ 22 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਸਥਾਨਕ ਅਨਾਜ ਮੰਡੀ ਵਿਚ ਲਗਾਏ ਜਾਣ ਵਾਲੇ ਲੰਗਰ ਵਾਲੀ ਥਾਂ ਦਾ ਜਾਇਜ਼ਾ ਲੈਂਦਿਆਂ ਬਾਬਾ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਲੰਗਰ ਦੇ ਨਾਲ ਗੁਰਦੁਆਰਾ ਤੀਰ ਸਾਹਿਬ ਸਾਹੀ ਟਿੱਬੀ ਸ਼ਹੀਦੀ ਅਸਥਾਨ ਭਾਈ ਉਦੇ ਸਿੰਘ ਵਿਖੇ ਵੀ ਪਿਛਲੇ ਕਈ ਦਿਨਾਂ ਤੋਂ ਲੰਗਰ ਦੀ ਸੇਵਾ ਅਤੇ ਆਉਣ ਵਾਲੇ ਨਗਰ ਕੀਰਤਨਾਂ ਦੇ ਸਵਾਗਤ ਲਈ ਪ੍ਰਬੰਧ ਕੀਤੇ ਗਏ ਹਨ |