ਨੂਰਪੁਰ ਬੇਦੀ, 20 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਰਾਜ ਨੇ ਸਿਹਤ ਤੇ ਖ਼ੁਸ਼ਹਾਲੀ ਲਈ ਦੁੱਧ ਵਿਸ਼ੇ ਨਾਲ ਸੰਬੰਧਿਤ ਸੀਨੀਅਰ ਸੈਕੰਡਰੀ ਸਕੂਲਾਂ ਦੇ ਲੇਖ ਮੁਕਾਬਲੇ ਕਰਵਾਏ ਗਏ ਸਨ | ਮੁਕਾਬਲਿਆਂ 'ਚ ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ, ਮੈਡਮ ਕਮਲਜੀਤ ਕੌਰ ਦੀ ਯੋਗ ਅਗਵਾਈ ਹੇਠ ਛੇ ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਸ 'ਚ ਤਾਨੀਆਂ +1 ਆਰਟਸ ਦੀ ਵਿਦਿਆਰਥਣ ਨੇ ਪਹਿਲਾ, ਸੁਖਪ੍ਰੀਤ +1 ਸਾਇੰਸ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋ ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਵਿਖੇ ਸਨਮਾਨਿਤ ਕੀਤਾ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ 'ਤੇ ਸਮੂਹ ਸਟਾਫ਼ ਨੇ ਇਸ ਖ਼ੁਸ਼ੀ ਦੇ ਮੌਕੇ 'ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਮੁਬਾਰਕਬਾਦ ਦਿੱਤੀ ਗਈ | ਇਸ ਦੌਰਾਨ ਕਾਲਜ ਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |