18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ <br/>

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਧਿਕਾਰੀ | <br/> 21-11-2025
ਮੋਰਿੰਡਾ, 20 ਨਵੰਬਰ (ਤਰਲੋਚਨ ਸਿੰਘ ਕੰਗ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਕੇਨ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ, ਜਿਸ 'ਚ ਲਗਪਗ 70 ਕਿਸਾਨਾਂ ਨੇ ਭਾਗ ਲਿਆ | ਇਸ ਸੰਬੰਧੀ ਸਹਾਇਕ ਗੰਨਾ ਵਿਕਾਸ ਅਫਸਰ ਲੁਧਿਆਣਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿ੍ਸ਼ੀ ਉੱਨਤੀ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਆਮਦਨ ਵਧਾਉਣ ਲਈ ਪੰਜਾਬ ਵਿਚ ਗੰਨੇ ਦੀ ਫ਼ਸਲ 'ਚ ਅੰਤਰ ਫਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਗੰਨਾ ਕਾਸ਼ਤਕਾਰਾਂ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਡਾਇਰੈਕਟਰ ਗੰਨਾ ਰੀਜ਼ਨਲ ਖੋਜ ਕੇਂਦਰ ਕਪੂਰਥਲਾ ਡਾ. ਗੁਲਜ਼ਾਰ ਸੰਘੇੜਾ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਪੂਰੀ ਵਿਉਂਤਬੰਦੀ ਕਰਕੇ ਪੀ. ਏ. ਯੂ. ਲੁਧਿਆਣਾ ਦੀਆਂ ਸਿਫਾਰਿਸ਼ਾਂ ਅਨੁਸਾਰ ਗੰਨੇ ਦੀ ਸੁਚੱਜੀ ਖੇਤੀ ਕਰਨੀ ਚਾਹੀਦੀ ਹੈ | ਇਸ ਮੌਕੇ ਕੀਟ ਵਿਗਿਆਨੀ ਡਾ. ਰਜਿੰਦਰ ਕੁਮਾਰ, ਐਗਰੋਨੋਮਿਸਟ ਡਾ. ਜਸਨਜੋਤ ਕੌਰ, ਬਾਇਉਕੈਮਿਸਟ ਡਾ. ਇੰਦਰਪਾਲ ਕੌਰ, ਭੋਂ ਪਰਖ ਅਫ਼ਸਰ ਹੁਸ਼ਿਆਰਪੁਰ ਡਾ. ਗੁਰਕਿਰਪਾਲ ਸਿੰਘ, ਏ. ਡੀ. ਓ. ਗੰਨਾ ਡਾ. ਅਰਸ਼ਦੀਪ ਸਿੰਘ, ਡਾ. ਨੀਨਾ ਸਿੰਗਲਾ ਨੇ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ, ਕੀੜਿਆਂ-ਚੂਹਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ ਫਸਲਾਂ ਦੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤਰਨਜੀਤ ਸਿੰਘ ਜਨਰਲ ਮੈਨੇਜਰ ਖੰਡ ਮਿੱਲ ਮੋਰਿੰਡਾ, ਰਵਿੰਦਰ ਸਿੰਘ ਮੁੱਖ ਗੰਨਾ ਵਿਕਾਸ ਅਫ਼ਸਰ ਅਤੇ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਭੱਠਿਆਂ 'ਤੇ ਚੱਲਣ ਵਾਲੀਆਂ ਟਰਾਲੀਆਂ ਇਲਾਕੇ ਦੇ ਲੋਕਾਂ ਲਈ ਬਣ ਰਹੀਆਂ ਹਨ ਪ੍ਰੇਸ਼ਾਨੀ ਦਾ ਸਬੱਬ <br/> ਅਗਲੀ ਖ਼ਬਰ ਲੇਖ ਮੁਕਾਬਲੇ 'ਚ ਟਿੱਬਾ ਨੰਗਲ ਕਾਲਜ ਦੇ ਵਿਦਿਆਰਥੀਆਂ ਨੇ ਕੀਤੀਆਂ ਪੁਜ਼ੀਸ਼ਨਾਂ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।