18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ <br/>

ਅਜੀਤ ਡੈਸਕ 21-11-2025
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਾਰਟੀ ਹਾਈਕਮਾਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਜਥੇਬੰਦੀ ਅਤੇ ਸਰਕਲ ਕਮੇਟੀਆਂ ਦੇ ਗਠਿਨ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਸੰਬੰਧੀ ਪ੍ਰਧਾਨ ਜਥੇਦਾਰ ਮਕੜੋਨਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਹੋਈਆਂ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼ਹੀਦੀ ਸਮਾਗਮ ਉਪਰੰਤ ਜ਼ਿਲੇ ਭਰ 'ਚ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਉਨ੍ਹਾਂ ਮੀਟਿੰਗਾਂ 'ਚ ਜਥੇਬੰਦੀ ਦੇ ਜ਼ਿਲ੍ਹਾ ਤੇ ਸਰਕਲਾਂ ਦੇ ਅਹੁਦੇਦਾਰਾਂ ਦੀ ਸੂਚੀ ਬਣਾ ਕੇ ਹਾਈਕਮਾਨ ਕੋਲ ਭੇਜੀ ਜਾਵੇਗੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਆਉਣ ਵਾਲੇ ਸਮੇਂ 'ਚ ਜਿਲ੍ਹੇ ਅੰਦਰ ਜਥੇਬੰਦੀ ਦੇ ਵਿਸਥਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀਆਂ ਸਰਗਰਮੀਆਂ ਵਿਚ ਤੇਜ਼ੀ ਲਿਆਂਦੀ ਜਾਵੇਗੀ | ਮੀਟਿੰਗ 'ਚ ਸੀਨੀਅਰ ਆਗੂ ਪਰਗਟ ਸਿੰਘ ਰੌਲੂਮਾਜਰਾ, ਸਰਕਲ ਪ੍ਰਧਾਨ ਨਿਰਭੈ ਸਿੰਘ, ਹਰਪ੍ਰੀਤਇੰਦਰ ਸਿੰਘ ਖਾਲਸਾ, ਸੀਨੀਅਰ ਆਗੂ ਤੇਜਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਢਿੱਲੋਂ, ਕੁਲਵੰਤ ਸਿੰਘ ਭੂਰੜੇ, ਰਾਜਿੰਦਰ ਸਿੰਘ ਗਿੱਲ ਦੁਗਰੀ, ਹਰਨਾਮ ਸਿੰਘ ਕੀੜੀ ਅਫਗਾਨਾ, ਪਿ੍ੰਸੀਪਲ ਮੋਹਣ ਸਿੰਘ, ਮਾਨ ਸਿੰਘ ਕਤਲੌਰ, ਮਾਨ ਸਿੰਘ ਜਗਤਪੁਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਭੱਠਿਆਂ 'ਤੇ ਚੱਲਣ ਵਾਲੀਆਂ ਟਰਾਲੀਆਂ ਇਲਾਕੇ ਦੇ ਲੋਕਾਂ ਲਈ ਬਣ ਰਹੀਆਂ ਹਨ ਪ੍ਰੇਸ਼ਾਨੀ ਦਾ ਸਬੱਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।